ਖੇਤਾਂ ’ਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਪੁੱਜ ਕੇ ਬੁਝਾਈ

Friday, Oct 04, 2024 - 10:50 AM (IST)

ਖੇਤਾਂ ’ਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਪੁੱਜ ਕੇ ਬੁਝਾਈ

ਜੰਡਿਆਲਾ ਗੁਰੂ (ਸੁਰਿੰਦਰ/ਸਰਮਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਝੋਨੇ ਦੀ ਪਰਾਲੀ ਨੂੰ ਅੱਗ ਤੋਂ ਬਚਾਉਣ ਦਾ ਜੋ ਬੀੜਾ ਚੁੱਕਿਆ ਹੈ, ਉਸ ਵਿਚ ਸਾਥ ਦਿੰਦੇ ਹੋਏ ਬੀਤੇ ਦੋ ਦਿਨਾਂ ਤੋਂ ਛੁੱਟੀਆਂ ਦੇ ਬਾਵਜੂਦ ਡਿਪਟੀ ਕਮਿਸ਼ਨਰ ਸਮੇਤ ਸਾਰੇ ਅਧਿਕਾਰੀ ਆਪਣੇ-ਆਪਣੇ ਇਲਾਕਿਆਂ ਵਿਚ ਖੇਤਾਂ ਉੱਤੇ ਪਹਿਰਾ ਦਿੰਦੇ ਰਹੇ।

ਇਹ ਵੀ ਪੜ੍ਹੋ-  ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਦਰਿਆ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ

ਵਧੀਕ ਡਿਪਟੀ ਕਮਿਸ਼ਨਰ ਜਨਰਲ ਜੋਤੀ ਬਾਲਾ ਅਤੇ ਉਨ੍ਹਾਂ ਦੀ ਟੀਮ, ਜਿਸ ਵਿਚ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਤਜਿੰਦਰ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸੁਖਦੇਵ ਸਿੰਘ ਸ਼ਾਮਲ ਸਨ, ਨੇ ਪਿੰਡਾਂ ਦੇ ਦੌਰੇ ਦੌਰਾਨ ਵਡਾਲਾ ਜੌਹਲ ਦੇ ਖੇਤਾਂ ਵਿੱਚੋਂ ਧੂੰਆਂ ਨਿਕਲਦਾ ਵੇਖਿਆ ਤਾਂ ਉਹ ਗੱਡੀਆਂ ਲੈ ਕੇ ਮੌਕੇ ’ਤੇ ਪਹੁੰਚੇ। ਜਿੱਥੇ ਇਕ ਕਿਸਾਨ ਨੇ ਪਰਾਲੀ ਨੂੰ ਅੱਗ ਲਗਾਈ ਹੋਈ ਸੀ। ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ’ਤੇ ਬੁਲਾ ਕੇ ਅੱਗ ਬੁਝਾਈ ਅਤੇ ਕਿਸਾਨ ਦੇ ਹੀ ਟਰੈਕਟਰਾਂ ਨਾਲ ਅੱਗ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ-  ਪੌਰਨੋਗਰਾਫ਼ੀ ਦਾ ਨਬਾਲਗਾਂ ’ਚ ਤੇਜ਼ੀ ਨਾਲ ਵਧ ਰਿਹਾ ਰੁਝਾਨ, ਸਾਈਬਰ ਕ੍ਰਾਈਮ ਪੁਲਸ ਨੇ ਦਿੱਤੇ ਸਖ਼ਤ ਹੁਕਮ

ਇਸੇ ਦੌਰਾਨ ਬਾਬਾ ਬਕਾਲਾ ਸਾਹਿਬ ਦੇ ਐੱਸ. ਡੀ. ਐੱਮ. ਅਮਨਪ੍ਰੀਤ ਸਿੰਘ ਨੇ ਆਪਣੇ ਇਲਾਕੇ ਵਿੱਚ ਲੱਗੀ ਅੱਗ ਨੂੰ ਮੌਕੇ ’ਤੇ ਪਹੁੰਚ ਕੇ ਬੁਝਾਉਣ ਵਿਚ ਸਫਲਤਾ ਪ੍ਰਾਪਤ ਕੀਤੀ। ਇਹ ਇਕ ਜਾਂ ਦੋ ਵਾਕਿਆ ਹੀ ਨਹੀਂ ਬਲਕਿ ਕਈ ਥਾਵਾਂ ’ਤੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸਮਝਾਉਂਦੇ, ਅੱਗ ’ਤੇ ਕਾਬੂ ਪਾਉਂਦੇ ਅਤੇ ਬੇਲਰ ਨਾਲ ਪਰਾਲੀ ਨੂੰ ਸਾਂਭਣ ਦੀਆਂ ਡਿਊਟੀਆਂ ਕਰਦੇ ਵੇਖੇ ਗਏ।

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਦੀ ਤਬਦੀਲੀ ਨਾਲ ਇਹ ਵਾਇਰਸ ਸਰਗਰਮ, ਵੱਡੀ ਗਿਣਤੀ ’ਚ ਮਰੀਜ਼ ਆਉਣ ਲੱਗੇ ਲਪੇਟ ’ਚ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News