ਘਰ ’ਚ ਦਾਖ਼ਲ ਹੋ ਕੇ ਨੌਜਾਵਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ, ਹੋਈ ਮੌਤ

05/09/2023 5:49:07 AM

ਅੰਮ੍ਰਿਤਸਰ (ਜਸ਼ਨ)- ਅੰਮ੍ਰਿਤਸਰ ਦੇ ਪੁਤਲੀਘਰ ਨੇੜੇ ਇਸਲਾਮਾਬਾਦ ’ਚ ਸਥਿਤ ਰਾਮ ਨਗਰ ਇਲਾਕੇ ’ਚ ਐਤਵਾਰ ਰਾਤ ਨੂੰ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 4 ਅਣਪਛਾਤੇ ਨੌਜਵਾਨਾਂ ਨੇ ਇਕ ਬੇਕਰੀ ਮਾਲਕ ਦੇ ਘਰ ’ਚ ਦਾਖ਼ਲ ਹੋ ਕੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਨੂੰ ਜਦੋਂ ਇਲਾਕੇ ਦੇ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ’ਚ ਹੀ ਜ਼ਖਮੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੌਰਭ ਵਜੋਂ ਹੋਈ ਹੈ। ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੋਕ ਪੁਲਸ ਦੀ ਕਾਰਜਸ਼ੈਲੀ ’ਤੇ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ।

ਇਹ ਵੀ ਪੜ੍ਹੋ- ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਦੇ ਪ੍ਰਾਜੈਕਟ ਦਾ ਕੰਮ ਸ਼ੁਰੂ, ਮੌਜੂਦਾ ਪੀੜ੍ਹੀ ਦਾ ਸੁਫ਼ਨਾ ਪੂਰਾ ਹੋਣ ’ਚ ਦੇਰ

ਜਾਣਕਾਰੀ ਅਨੁਸਾਰ ਬੀਤੀ ਦਿਨੀਂ ਕਰੀਬ 11.30 ਵਜੇ ਰਾਮ ਨਗਰ ਇਲਾਕੇ ’ਚ ਇਕ ਬੇਕਰੀ ਵਾਲੇ ਘਰ ’ਚ 4 ਨੌਜਵਾਨਾਂ ਨੇ ਦਾਖ਼ਲ ਹੋ ਕੇ ਘਰ ’ਚ ਰਹਿੰਦੇ ਸੌਰਭ ਨਾਂ ਦੇ ਨੌਜਵਾਨ ’ਤੇ ਸਿੱਧੀਆਂ 2 ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਵਿਚੋਂ ਇਕ ਗੋਲੀ ਸੌਰਭ ਦੀ ਸਿੱਧੀ ਛਾਤੀ ’ਚ ਲੱਗੀ। 

ਇਹ ਵੀ ਪੜ੍ਹੋ- ਲਾਪ੍ਰਵਾਹੀ ਦੀ ਹੱਦ! ਵੈਂਟੀਲੇਟਰ ਨਾ ਹੋਣ ਤੇ ਮਾਂ-ਪਿਓ ਨੂੰ ਦੇ ਦਿੱਤਾ ਐਂਬੂ ਬੈਗ, ਨਵਜਾਤ ਦੀ ਮੌਤ

ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਇਲਾਕੇ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲੇ ਤਾਂ ਗੋਲੀ ਚਲਾਉਣ ਵਾਲੇ 4 ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਲੋਕਾਂ ਨੇ ਗੰਭੀਰ ਹਾਲਤ ’ਚ ਪਏ ਸੌਰਭ ਨੂੰ ਚੁੱਕ ਕੇ ਨਿੱਜੀ ਹਸਪਤਾਲ ’ਚ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਰਸਤੇ ’ਚ ਸੌਰਭ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਲਿਖਤੀ ਬਿਆਨ ਲੈ ਲਏ ਹਨ। ਘਰਾਂ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਅਤੇ ਇਲਾਕੇ ’ਚ ਵੱਖ-ਵੱਖ ਥਾਵਾਂ ’ਤੇ ਲੱਗੇ ਕੈਮਰਿਆਂ ਦੀ ਫੁਟੇਜ ਵੀ ਕੱਢਵਾਈ ਜਾ ਰਹੀ ਹੈ, ਤਾਂ ਜੋ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਹੋ ਸਕੇ।

ਇਹ ਵੀ ਪੜ੍ਹੋ- ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪੇ ਧਿਆਨ 'ਚ ਰੱਖਣ ਇਹ ਗੱਲਾਂ, ਪੜ੍ਹਾਈ 'ਚ ਹਾਸਲ ਕਰਨਗੇ ਵੱਡਾ ਮੁਕਾਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News