ਚੈਕਿੰਗ ਦੌਰਾਨ ਨਾਕੇ ''ਤੇ ਖੜ੍ਹੀ ਪੁਲਸ ਪਾਰਟੀ ''ਤੇ ਚਲਾਈਆਂ ਗੋਲ਼ੀਆਂ, 3 ਕਿੱਲੋ ਹੈਰੋਇਨ ਸਣੇ ਇਕ ਆਇਆ ਕਾਬੂ
Friday, Dec 29, 2023 - 05:40 AM (IST)
ਬਟਾਲਾ (ਸਾਹਿਲ)- ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ’ਤੇ ਚੈਕਿੰਗ ਨਾਕੇ ਦੌਰਾਨ ਪਲਸਰ ਸਵਾਰ 2 ਨੌਜਵਾਨਾਂ ’ਚੋਂ ਇਕ ਨੌਜਵਾਨ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਦੂਜੇ ਨੌਜਵਾਨ ਕੋਲੋਂ ਪੁਲਸ ਨੇ 3 ਕਿਲੋ ਹੈਰੋਇਨ ਬਰਾਮਦ ਕਰ ਕੇ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਐੱਸ.ਐੱਚ.ਓ. ਕਿਲਾ ਲਾਲ ਸਿੰਘ ਇੰਸਪੈਕਟਰ ਹਰਮੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਨੇੜੇ ਸਮਸ਼ਾਨਘਾਟ ਪਿੰਡ ਭਾਗੋਵਾਲ, ਕਲਾਨੌਰ ਰੋਡ ’ਤੇ ਸਪੈਸ਼ਲ ਚੈਕਿੰਗ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਕਾਲੇ ਰੰਗ ਦੇ ਪਲਸਰ ਮੋਟਰਸਾਈਕਲ ਐੱਨ-160 ਨੰਬਰ ਪੀ.ਬੀ.18ਵਾਏ.8365 ’ਤੇ ਸਵਾਰ 2 ਨੌਜਵਾਨਾਂ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਮੋਟਰਸਾਈਕਲ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਮੋਟਰਸਾਈਕਲ ਸਲਿੱਪ ਹੋਣ ਕਰ ਕੇ ਨੌਜਵਾਨ 2 ਥੈਲਿਆਂ ਸਮੇਤ ਸੜਕ ’ਤੇ ਡਿੱਗ ਪਏ।
ਇਹ ਵੀ ਪੜ੍ਹੋ- 303 ਭਾਰਤੀਆਂ ਦੇ ਜਹਾਜ਼ 'ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼, ਕਿਹਾ- 'ਡੌਂਕੀ ਲਈ ਨਹੀਂ, ਘੁੰਮਣ ਗਏ ਸੀ'
ਐੱਸ.ਐੱਚ.ਓ. ਨੇ ਦੱਸਿਆ ਕਿ ਇਸ ਦੌਰਾਨ ਇਕ ਨੌਜਵਾਨ ਨੇ ਆਪਣੀ ਡੱਬ ’ਚੋਂ ਪਿਸਤੌਲ ਕੱਢ ਕੇ ਮਾਰ ਦੇਣ ਦੀ ਨੀਅਤ ਨਾਲ ਪੁਲਸ ਪਾਰਟੀ ’ਤੇ ਫਾਇਰ ਕੀਤਾ, ਜਿਸ ’ਤੇ ਉਨ੍ਹਾਂ ਵੱਲੋਂ ਜਵਾਬੀ ਫਾਇਰ ਕਰਨ ’ਤੇ ਮੋਟਰਸਾਈਕਲ ਚਾਲਕ ਨੌਜਵਾਨ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਮੌਕੇ ’ਤੋਂ ਭੱਜ ਗਿਆ। ਜਦਕਿ ਦੂਜੇ ਨੌਜਵਾਨ ਨੂੰ ਪੁਲਸ ਮੁਲਾਜ਼ਮਾਂ ਨੇ ਕਾਬੂ ਕਰ ਲਿਆ।
ਇੰਸਪੈਕਟਰ ਹਰਮੀਕ ਸਿੰਘ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਨਰਿੰਜਣ ਸਿੰਘ ਵਾਸੀ ਦਾਲਮ ਵਜੋਂ ਹੋਈ ਹੈ ਅਤੇ ਉਸ ਕੋਲੋਂ ਪੁਲਸ ਪਾਰਟੀ ਨੇ 2 ਥੈਲੇ ਬਰਾਮਦ ਕੀਤੇ, ਜਿਨ੍ਹਾਂ ਦੀ ਚੈਕਿੰਗ ਕਰਨ ’ਤੇ ਕੁੱਲ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਫੜੇ ਉਕਤ ਨੌਜਵਾਨ ਅਤੇ ਉਸਦੇ ਫਰਾਰ ਹੋਏ ਸਾਥੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਪਿੰਡ ਨੰਗਲ ਵਜੋਂ ਹੋਈ ਹੈ, ਦੇ ਖਿਲਾਫ ਥਾਣਾ ਕਿਲਾ ਲਾਲ ਸਿੰਘ ਵਿਚ ਅਸਲਾ ਐਕਟ ਅਤੇ ਆਈ.ਪੀ.ਸੀ. ਦੀ ਧਾਰਾ-307, 353, 186 ਤਹਿਤ ਕੇਸ ਦਰਜ ਕਰ ਦਿੱਤਾ ਹੈ ਅਤੇ ਉਕਤ ਨੌਜਵਾਨ ਦੀ ਤਲਾਸ਼ ਲਈ ਪੁਲਸ ਜੰਗੀ ਪੱਧਰ ’ਤੇ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਭਰਾ ਦੇ ਜਨਮਦਿਨ ਲਈ ਕੇਕ ਲੈਣ ਗਈ ਕੁੜੀ ਬਣ ਗਈ ਲੁਟੇਰਿਆਂ ਦਾ ਸ਼ਿਕਾਰ, ਖੋਹ ਲਏ ਮੋਬਾਇਲ ਤੇ ਨਕਦੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8