ਅਣਪਛਾਤਿਆਂ ਨੇ ਅੱਧੀ ਰਾਤ ਘਰ ਦੇ ਗੇਟ ’ਤੇ ਚਲਾਈਆਂ ਗੋਲੀਆਂ
Tuesday, Oct 14, 2025 - 02:43 PM (IST)

ਤਰਨਤਾਰਨ(ਰਾਜੂ)- ਜ਼ਿਲਾ ਤਰਨਤਾਰਨ ਦੇ ਪਿੰਡ ਕਲਸੀਆਂ ਕਲਾਂ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਅੱਧੀ ਰਾਤ ਇਕ ਘਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਪਰਗਟ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਲਸੀਆਂ ਕਲਾਂ ਨੇ ਦੱਸਿਆ ਕਿ ਬੀਤੀ ਰਾਤ ਉਹ ਸਾਰਾ ਪਰਿਵਾਰ ਰੋਟੀ ਪਾਣੀ ਖਾ ਕੇ ਸੌਂ ਗਿਆ।
ਰਾਤ 1 ਵਜੇ ਉਸ ਨੂੰ ਖੜਾਕ ਦੀ ਆਵਾਜ਼ ਸੁਣਾਈ ਦਿੱਤੀ ਤਾਂ ਪਤਾ ਲੱਗਾ ਕਿ ਅਣਪਛਾਤੇ ਵਿਅਕਤੀਆਂ ਨੇ ਫਾਇਰ ਕੀਤੇ ਹਨ ਜੋ ਉਨ੍ਹਾਂ ਦੇ ਲੋਹੇ ਦੇ ਗੇਟ ਉੱਤੇ ਲੱਗੇ। ਘਟਨਾ ਸਬੰਧੀ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਪੁਲਸ ਵੱਲੋਂ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।