ਸਾਬਕਾ ਫੌਜੀ ਦੇ ਘਰ ਫਾਇਰਿੰਗ, ਪਰਿਵਾਰ ’ਚ ਦਹਿਸ਼ਤ, ਬਰਾਮਦ ਕੀਤੇ ਚੱਲੇ ਕਾਰਤੂਸ

Thursday, Jan 11, 2024 - 06:21 PM (IST)

ਸਾਬਕਾ ਫੌਜੀ ਦੇ ਘਰ ਫਾਇਰਿੰਗ, ਪਰਿਵਾਰ ’ਚ ਦਹਿਸ਼ਤ, ਬਰਾਮਦ ਕੀਤੇ ਚੱਲੇ ਕਾਰਤੂਸ

ਬਾਬਾ ਬਕਾਲਾ ਸਾਹਿਬ (ਰਾਕੇਸ਼/ਅਠੌਲਾ)- ਬੀਤੀ ਰਾਤ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਯੋਧੇ ਵਿਖੇ ਇਕ ਐਕਟਿਵਾ ਸਵਾਰ ਅਣਪਛਾਤੇ ਵਿਅਕਤੀ ਵੱਲੋਂ ਪਿੰਡ ਦੇ ਹੀ ਇਕ ਸਾਬਕਾ ਫੌਜੀ ਪਲਵਿੰਦਰ ਸਿੰਘ ਦੇ ਘਰ ਮੂਹਰੇ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਲਵਿੰਦਰ ਸਿੰਘ ਅਤੇ ਸੀ. ਸੀ. ਟੀ. ਵੀ. ਦੀ ਫੁਟੇਜ ਅਨੁਸਾਰ ਇਕ ਨੌਜਵਾਨ ਜੋ ਕਿ ਰਾਤ 9 ਵਜੇ ਦੇ ਕਰੀਬ ਐਕਟਿਵਾ ਸਕੂਟਰੀ ’ਤੇ ਸਵਾਰ ਹੋ ਕੇ ਉਕਤ ਸਾਬਕਾ ਫੌਜੀ ਦੇ ਘਰ ਮੂਹਰੇ ਖੜ੍ਹਾ ਹੋ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦਾ ਹੈ, ਜਿਸ ਨਾਲ ਪਲਵਿੰਦਰ ਸਿੰਘ ਦੇ ਘਰ ਦਾ ਬਾਹਰਲਾ ਦਰਵਾਜ਼ਾ ਅਤੇ ਦੀਵਾਰ ਵਿਚ ਅੱਧੀ ਦਰਜਨ ਤੋਂ ਵਧੇਰੇ ਗੋਲੀਆਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ

ਪੀੜਤ ਨੇ ਇਸ ਸਬੰਧੀ ਥਾਣਾ ਬਿਆਸ ਦੀ ਪੁਲਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪੁੱਜੇ ਥਾਣਾ ਬਿਆਸ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਸੱਤ ਚੱਲੇ ਹੋਏ ਅਤੇ ਇਕ ਅਣਚਲਿਆ ਕਾਰਤੂਸ ਬਰਾਮਦ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਤੁਰੰਤ ਘਟਨਾ ਸਥਾਨ ’ਤੇ ਪੁੱਜ ਕੇ ਮੌਕਾ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਥਾਣਾ ਬਿਆਸ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਲਵਿੰਦਰ ਸਿੰਘ ਦਾ ਇਕ ਮੁੰਡਾ ਵਿਦੇਸ਼ ਰਹਿੰਦਾ ਹੈ, ਜਿਸ ਬਾਰੇ ਉਸਦੇ ਪਿਤਾ ਨੇ ਦੱਸਿਆ ਕਿ ਉਸਨੂੰ ਵੀ ਕੁਝ ਦਿਨਾਂ ਪਹਿਲਾਂ ਫੋਨ ’ਤੇ ਧਮਕੀਆਂ ਮਿਲੀਆਂ ਸਨ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਘਰ ਵਿਚ ਗੋਲੀਆਂ ਚਲਾਉਣ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਪਿੰਡ ਵਿਚ ਸਹਿਮ ਦਾ ਮਾਹੋਲ ਪਾਇਆ ਜਾ ਰਿਹਾ ਹੈ। ਪੀੜਤ ਨੇ ਐੱਸ. ਐੱਸ. ਪੀ. ਦਿਹਾਤੀ ਅਤੇ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਡੌਂਕੀ ਲਾ ਕੇ ਅਮਰੀਕਾ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News