ਮੋਬਾਈਲ ਸ਼ੋਅਰੂਮ ’ਤੇ ਤਾਬੜਤੋੜ ਫਾਇਰਿੰਗ, ਵਾਰਦਾਤ cctv ਕੈਮਰੇ ’ਚ ਕੈਦ
Tuesday, Mar 17, 2026 - 11:33 AM (IST)
ਅੰਮ੍ਰਿਤਸਰ-ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਦੀ ਸਥਿਤੀ ਪੈਦਾ ਹੋ ਗਈ, ਜਦੋਂ ਕੁਝ ਨੌਜਵਾਨਾਂ ਨੇ ਇਕ ਮੋਬਾਈਲ ਸ਼ੋਅਰੂਮ ’ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਇਕ ਨੌਜਵਾਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
ਜਾਣਕਾਰੀ ਅਨੁਸਾਰ ‘ਸ਼ਮਸ਼ੇਰ ਟੈਲੀਕਾਮ’ ਦੇ ਬਾਹਰ ਕੁਝ ਨੌਜਵਾਨ ਪਹੁੰਚੇ ਅਤੇ ਅਚਾਨਕ ਗੋਲੀਆਂ ਚਲਾਉਣ ਲੱਗੇ, ਜਿਸ ਕਾਰਨ ਦੁਕਾਨ ਵਿਚ ਮੌਜੂਦ ਲੋਕ ਇੱਧਰ-ਉੱਧਰ ਭੱਜਣ ਲੱਗੇ। ਇਸੇ ਦੌਰਾਨ ਇਕ ਨੌਜਵਾਨ ਨੂੰ ਗੋਲੀ ਲੱਗ ਗਈ ਅਤੇ ਉਹ ਜ਼ਖ਼ਮੀ ਹੋ ਗਿਆ। ਫਾਇਰਿੰਗ ਦੀ ਇਹ ਪੂਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ, ਜਿਸ ਦੇ ਆਧਾਰ ’ਤੇ ਪੁਲਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ AI ਵੀਡੀਓ ਰਾਹੀਂ ਬੇਅਦਬੀ: ਕੰਕਾਲ ਨੂੰ ਪੱਗ ਬੰਨ੍ਹ ਤੇ ਜੁੱਤੀਆਂ ਸਮੇਤ ਪਰਿਕਰਮਾ 'ਚ ਦਿਖਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
