ਫਿਰੌਤੀ ਨਾ ਦੇਣ ਕਾਰਨ ਸ਼ੋਅ ਰੂਮ ’ਤੇ ਫਾਇਰਿੰਗ
Sunday, Apr 05, 2026 - 03:30 PM (IST)
ਤਰਨਤਾਰਨ (ਰਮਨ) : 2 ਕਰੋੜ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਇਕ ਸ਼ੋਅ ਰੂਮ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਨੁਸਾਰ ਸ਼ਹਿਰ ਦੇ ਇਕ ਨਾਮੀ ਕਾਰੋਬਾਰੀ, ਜਿਨ੍ਹਾਂ ਦੇ ਵੱਖ-ਵੱਖ ਥਾਵਾਂ ’ਤੇ ਸ਼ੋਅ ਰੂਮ ਹਨ, ਨੂੰ ਕੁਝ ਦਿਨ ਪਹਿਲਾਂ ਇਕ ਧਮਕੀ ਭਰੀ ਫ਼ੋਨ ਕਾਲ ਆਈ ਸੀ। ਫ਼ੋਨ ਕਰਨ ਵਾਲੇ ਨੇ ਆਪਣਾ ਨਾਂ ਕਰਨ ਬਾਠ ਦੱਸਿਆ ਸੀ ਅਤੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਬੀਤੀ ਰਾਤ ਅੰਮ੍ਰਿਤਸਰ ਰੋਡ ’ਤੇ ਸਥਿਤ ਉਨ੍ਹਾਂ ਦੇ ਟੀ.ਵੀ. ਸ਼ੋਅ ਰੂਮ ਨੂੰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ। ਹਮਲਾਵਰਾਂ ਨੇ ਉਸ ਵੇਲੇ ਗੋਲੀਆਂ ਚਲਾਈਆਂ, ਜਦੋਂ ਸ਼ੋਅ ਰੂਮ ਬੰਦ ਸੀ।
ਇਹ ਵੀ ਪੜ੍ਹੋ- ਪੰਜਾਬ ਦਾ ਮੌਸਮ: 7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ
ਫਾਇਰਿੰਗ ਦੌਰਾਨ ਇਕ ਗੋਲੀ ਸ਼ਟਰ ਨੂੰ ਪਾਰ ਕਰਦੀ ਹੋਈ ਅੰਦਰ ਲੱਗੇ ਟਫ਼ਨ ਗਲਾਸ (ਸ਼ੀਸ਼ੇ) ਵਿਚ ਜਾ ਵੱਜੀ, ਜਿਸ ਕਾਰਨ ਸ਼ੀਸ਼ਾ ਚੂਰ-ਚੂਰ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
