ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀਆਂ ਤਾਬੜਤੋੜ ਗੋਲੀਆਂ, ਪੀੜਤ ਪਰਿਵਾਰ ਨੇ ਲਾਈ ਇਨਸਾਫ਼ ਦੀ ਗੁਹਾਰ
Saturday, Jul 15, 2023 - 10:41 AM (IST)
ਬਟਾਲਾ (ਸਾਹਿਲ)- ਪਿੰਡ ਕਾਹਲਵਾਂ ਵਿਖੇ ਤਾਬੜਤੋੜ ਗੋਲੀਆਂ ਚੱਲਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਫੁੰਮਣ ਸਿੰਘ ਪੁੱਤਰ ਚੈਨ ਸਿੰਘ ਵਾਸੀ ਕਾਹਲਵਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨਜ਼ਦੀਕ ਵਿਰਾਸਤੀ ਜ਼ਮੀਨ ਨੂੰ ਲੈ ਕੇ ਗੁਆਂਢ ’ਚ ਰਹਿੰਦੇ ਲੋਕਾਂ ਨਾਲ ਝਗੜਾ ਚੱਲ ਰਿਹਾ ਹੈ, ਜਿਸ ਸਬੰਧੀ ਉਨ੍ਹਾਂ ਕਈ ਵਾਰ ਪੁਲਸ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਹਨ ਅਤੇ ਇਸ ਝਗੜੇ ਦਾ ਕੇਸ ਮਾਣਯੋਗ ਅਦਾਲਤ ’ਚ ਵਿਚਾਰ ਅਧੀਨ ਹੈ ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਦੇ ਪਿੰਡ ਦੇ ਦੂਜੀ ਧਿਰ ਦੇ ਲੋਕਾਂ ਵੱਲੋਂ ਬੀਤੇ ਦਿਨ ਆਪਣੇ ਨਾਲ 15/20 ਵਿਅਕਤੀ ਲਿਆ ਕੇ ਝਗੜੇ ਵਾਲੀ ਜ਼ਮੀਨ ਦੇ ਉਪਰ ਉਸਾਰੀ ਕਰਨੀ ਸ਼ੁਰੂ ਕਰ ਦਿੱਤੀ ਗਈ ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਲਿਆਵੇਗੀ ਆਪਣਾ ਯੂਟਿਊਬ ਚੈਨਲ
ਉਨ੍ਹਾਂ ਦੇ ਸਾਮਾਨ ਦੇ ਨਾਲ ਭੰਨਤੋੜ ਕਰਦਿਆਂ ਗਾਲੀ-ਗਲੋਚ ਕੀਤਾ ਗਿਆ ਅਤੇ ਨਾਲ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਜਦੋਂਕਿ 2 ਮੋਟਰਸਾਈਕਲਾਂ ਦਾ ਬੁਰੀ ਤਰ੍ਹਾਂ ਨੁਕਸਾਨ ਕਰ ਦਿੱਤਾ ਗਿਆ। ਫੁੰਮਣ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਸਬੰਧਤ ਵਿਅਕਤੀਆਂ ਵੱਲੋਂ 25 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੂਜੀ ਧਿਰ ਦਾ ਕਾਫੀ ਵਿਰੋਧ ਕੀਤਾ ਗਿਆ ਪਰ ਉਹ ਨਹੀਂ ਟਲੇ। ਪੀੜਤ ਪਰਿਵਾਰ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਫੁੰਮਣ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਇਕ ਗੋਲੀ ਦਾ ਖੋਲ ਬਰਾਮਦ ਕਰ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਬਣਦਾ ਇਨਸਾਫ਼ ਦਿੱਤਾ ਜਾਵੇ। ਦੂਜੇ ਪਾਸੇ, ਡੇਰੇ ’ਤੇ ਗੋਲੀਆਂ ਚੱਲਣ ਤੋਂ ਬਾਅਦ ਲੋਕਾਂ ’ਚ ਦਹਿਸ਼ਤ ਵਰਗਾ ਮਾਹੌਲ ਦੇਖਣ ਨੂੰ ਮਿਲਿਆ। ਘਟਨਾ ਸਥਾਨ ’ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਨੌਜਵਾਨ ਨੇ ਸ਼ੌਂਕ ਨੂੰ ਬਣਾਇਆ ਸਹਾਇਕ ਧੰਦਾ, ਸਾਲਾਨਾ ਕਰਦੈ ਲੱਖਾਂ ਰੁਪਏ ਦੀ ਕਮਾਈ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8