ਸਰਪੰਚ ਦੇ ਪਤੀ ’ਤੇ ਫਾਇਰਿੰਗ, ਪਿੰਡ ਦੇ ਛੱਪੜ ਦੀ ਪੁਟਾਈ ਨੂੰ ਲੈ ਕੇ ਹੋਇਆ ਟਕਰਾਅ
Thursday, Jul 09, 2026 - 10:58 AM (IST)
ਅੰਮ੍ਰਿਤਸਰ (ਸੰਜੀਵ)- ਅਜਨਾਲਾ ਦੇ ਪਿੰਡ ਕਮੀਰਪੁਰਾ ਵਿਚ ਛੱਪੜ ਦੀ ਪੁਟਾਈ ਨੂੰ ਲੈ ਕੇ ਹੋਏ ਟਕਰਾਅ ਵਿਚ ਫਾਇਰਿੰਗ ਦੀ ਘਟਨਾ ਤੋਂ ‘ਆਪ’ ਸਰਪੰਚ ਦਾ ਪਤੀ ਅਤੇ ਪੰਚ ਗੁਰਨਾਮ ਸਿੰਘ ਵਾਲ-ਵਾਲ ਬਚਿਆ। ਪਿੰਡ ਵਿਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਛੱਪੜ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਪਿੰਡ ਦੀ ਪੰਚਾਇਤ ਅਤੇ ਸਬੰਧਤ ਅਧਿਕਾਰੀ ਕੰਮ ਕਰਵਾ ਰਹੇ ਸਨ ਅਤੇ ਪਿੰਡ ਦੀ ਇਕ ਧਿਰ ਨੇ ਇਸ ਦਾ ਵਿਰੋਧ ਕੀਤਾ। ਜਦੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋਈਆਂ ਤਾਂ ਇਕ ਧਿਰ ਨੇ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਇਲਾਕੇ ਵਿਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ- SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
ਔਰਤ ਸਰਪੰਚ ਦੇ ਪਤੀ ਗੁਰਨਾਮ ਸਿੰਘ ਦਾ ਕਹਿਣਾ ਹੈ ਕਿ ਉਹ ਅਧਿਕਾਰੀਆਂ ਦੀ ਮੌਜੂਦਗੀ ਵਿਚ ਵਿਕਾਸ ਕਾਰਜ ਕਰਵਾ ਰਿਹਾ ਸੀ ਕਿ ਉਸ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਦੂਜੇ ਪਾਸੇ ਥਾਣਾ ਅਜਨਾਲਾ ਦੇ ਇੰਚਾਰਜ ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲ ਲਿਆ ਗਿਆ ਹੈ ਅਤੇ ਦੋਵਾਂ ਧਿਰਾਂ ਵੱਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਦੇ ਆਧਾਰ ’ਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
