ਅਣਪਛਾਤਿਆਂ ਵਲੋਂ ‘ਆਪ’ ਦੇ ਮੌਜੂਦਾ ਸਰਪੰਚ ਦੇ ਘਰ ਬਾਹਰ ਫਾਇਰਿੰਗ
Tuesday, Feb 18, 2025 - 05:36 PM (IST)

ਝਬਾਲ (ਨਰਿੰਦਰ)-ਸਰਹੱਦੀ ਪਿੰਡ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਰਸੂਲਪੁਰ ਵਿਖੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਬੀਬੀ ਹਰਪ੍ਰੀਤ ਕੌਰ ਪਤਨੀ ਤੇਜਿੰਦਰ ਸਿੰਘ ਕਾਲਾ ਰਸੂਲਪੁਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਦੇ ਪਤੀ ਤੇਜਿੰਦਰ ਸਿੰਘ ਕਾਲਾ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਨ੍ਹਾਂ ਦਾ ਸਾਰਾ ਪਰਿਵਾਰ ਆਪਣੇ ਘਰ ਅੰਦਰ ਸੌਂ ਰਿਹਾ ਸੀ ਤਾਂ ਬਾਹਰਲੇ ਗੇਟ ਅੱਗੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਹੜੀ ਇਕ ਬੂਹੇ ’ਤੇ ਲੱਗੀ ਅਤੇ ਦੂਸਰੀ ਕੰਧ ’ਚ ਲੱਗੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ 10 ਹੋਟਲਾਂ 'ਤੇ ਵੱਡੀ ਕਾਰਵਾਈ
ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਗੋਲੀਆਂ ਚਲਾਉਣ ਤੋਂ ਬਾਅਦ ਉਕਤ ਵਿਅਕਤੀ ਮੋਟਰਸਾਈਕਲ ’ਤੇ ਫਰਾਰ ਹੋ ਗਏ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੂੰ ਸੂਚਿਤ ਕਰਨ ’ਤੇ ਥਾਣਾ ਮੁਖੀ ਸਰਾਏ ਅਮਾਨਤ ਖਾਂ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8