ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
Thursday, Sep 03, 2026 - 04:14 PM (IST)
ਤਰਨਤਾਰਨ (ਰਾਜੂ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਹਵਾਈ ਫਾਇਰ ਕਰਦਿਆਂ ਸਮੇਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਹਵਾਈ ਫਾਇਰ ਕਰਦੇ ਸਮੇਂ ਦੀ ਵੀਡੀਓ ਅਪਲੋਡ ਕਰਕੇ ਵਾਇਰਲ ਕਰ ਰੇ ਹਨ। ਜਿਸ ਨਾਲ ਸਮਾਜ ਵਿਚ ਦਹਿਸ਼ਤ ਫੈਲਣ ਦਾ ਖਤਰਾ ਬਣਦਾ ਹੈ। ਉਨ੍ਹਾਂ ਤੁਰੰਤ ਤਫਤੀਸ਼ ਸ਼ੁਰੂ ਕੀਤੀ ਅਤੇ ਮੁੱਢਲੀ ਜਾਂਚ ਦੌਰਾਨ ਪਰਮਜੀਤ ਸਿੰਘ, ਚਰਨਜੀਤ ਸਿੰਘ, ਵਰਿੰਦਰਪਾਲ ਸਿੰਘ ਉਰਫ਼ ਕਾਲੂ, ਹਰਦੀਪ ਸਿੰਘ ਉਰਫ਼ ਦੀਪਾ ਅਤੇ ਵਰਿੰਦਰ ਸਿੰਘ ਵਾਸੀਆਨ ਪਿੰਡ ਦੇਊ ਨੂੰ ਕੇਸ ਵਿਚ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
