ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਸਥਾਪਨਾ ਦਿਵਸ ’ਤੇ ਪੰਜ ਮਤੇ ਪਾਸ
Saturday, Sep 14, 2024 - 11:13 AM (IST)
ਅੰਮ੍ਰਿਤਸਰ (ਸਰਬਜੀਤ)-ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਵੱਲੋਂ 80ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਸਮਾਗਮ ਕੀਤਾ ਗਿਆ। ਸਮਾਗਮ ਵਿਚ ਫੈੱਡਰੇਸ਼ਨ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦੀ ਅਗਵਾਈ ਵਿਚ ਵੱਖ- ਵੱਖ ਸ਼ਹਿਰਾਂ ਤੋਂ ਫੈੱਡਰੇਸ਼ਨ ਦੇ ਮੌਜੂਦਾ ਅਤੇ ਪੁਰਾਣੇ ਆਗੂਆਂ ਨੇ ਹਿੱਸਾ ਲਿਆ। ਅਰਦਾਸ ਤੋਂ ਪਹਿਲਾਂ ਫੈੱਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਦੀ ਸਹਿਮਤੀ ਨਾਲ ਫੈੱਡਰੇਸ਼ਨ ਪ੍ਰਧਾਨ ਐਡਵੋਕੇਟ ਢੀਂਗਰਾ ਵੱਲੋਂ ਪੰਜ ਮਤੇ ਪਾਸ ਕੀਤੇ ਗਏ, ਜਿਸ ਦਾ ਸਿੱਧਾ ਸਬੰਧ ਸਿੱਖਾਂ ਅਤੇ ਪੰਜਾਬ ਨਾਲ ਹੈ।
ਇਸ ਮੌਕੇ ਜਗਰੂਪ ਸਿੰਘ ਚੀਮਾ, ਡਾ. ਕਾਰਜ ਸਿੰਘ, ਗੁਰਮੁੱਖ ਸਿੰਘ ਸੰਧੂ, ਪ੍ਰਭਜੋਤ ਸਿੰਘ ਫਰੀਦਕੋਟ, ਗੁਰਨਾਮ ਸਿੰਘ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ ਪਾਹੜਾ ਵੱਲੋਂ ਉਕਤ ਮਤਿਆਂ ਦੀ ਸ਼ਲਾਘਾ ਕੀਤੀ ਗਈ। ਮਤਿਆਂ ਦੀ ਪ੍ਰਾਪਤੀ ਲਈ ਫੈੱਡਰੇਸ਼ਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ, ਜਿਸ ਦੀ ਸੇਵਾ ਭਾਈ ਰਣਬੀਰ ਸਿੰਘ ਘੁੱਗ ਵੱਲੋਂ ਨਿਭਾਈ ਗਈ।
ਇਸ ਮੌਕੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿੱਜੀ ਸਹਾਇਕ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਸਮਾਗਮ ਵਿਚ ਹਰਜਿੰਦਰ ਸਿੰਘ, ਮਨਜੀਤ ਸਿੰਘ, ਕਮਲਚਰਨਜੀਤ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ ,ਸਤਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ ।