ਪੰਜ ਅਣਪਛਾਤੇ ਲੁਟੇਰਿਆਂ ਨੇ ਪੈਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ, ਪਿਸਤੌਲ ਦੀ ਨੋਕ ''ਤੇ ਲੁੱਟੇ ਪੈਸੇ

Friday, Dec 01, 2023 - 10:40 AM (IST)

ਤਰਨਤਾਰਨ (ਰਮਨ)- ਕਸਬਾ ਚੋਹਲਾ ਸਾਹਿਬ ਵਿਖੇ ਇਕ ਪੈਟਰੋਲ ਪੰਪ ਨੂੰ ਹਥਿਆਰ ਬੰਦ ਪੰਜ ਲੁਟੇਰਿਆਂ ਵਲੋਂ ਗੰਨ ਪੁਆਇੰਟ 'ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਪੁਲਸ ਨੇ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ਼ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਵਿਚਾਰ 'ਤੇ ਸ਼੍ਰੋਮਣੀ ਕਮੇਟੀ ਦਾ ਬਿਆਨ ਆਇਆ ਸਾਹਮਣੇ

ਜਾਣਕਾਰੀ ਦਿੰਦੇ ਹੋਏ ਐਵਰ ਗਰੀਨ ਪੈਟਰੋਲ ਪੰਪ ਚੋਹਲਾ ਸਾਹਿਬ ਦੇ ਕਰਮਚਾਰੀ ਬਲਵਿੰਦਰ ਸਿੰਘ ਉਰਫ ਕਾਲਾ ਪੁੱਤਰ ਅਰੂੜ ਸਿੰਘ ਵਾਸੀ ਸਰਹਾਲੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੱਲ੍ਹ ਦੁਪਹਿਰ 2 ਵਜੇ ਜਦੋਂ ਉਹ ਪੈਟਰੋਲ ਪੰਪ ਉੱਪਰ ਬਤੌਰ ਸੇਲਜਮੈਨ ਮੌਜੂਦ ਸੀ ਤਾਂ ਇਕ ਸਵਿਫਟ ਕਾਰ ਵਿਚ ਸਵਾਰ ਪੰਜ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਵਿਚੋਂ ਇਕ ਦਫ਼ਤਰ ਅੰਦਰ ਚਲਾ ਗਿਆ ਅਤੇ ਦੋ ਵਲੋਂ ਉਸਨੂੰ ਗੰਨ ਪੁਆਇੰਟ ਉੱਪਰ ਲੈ ਲਿਆ ਗਿਆ। ਇਸ ਦੌਰਾਨ ਮੁਲਜ਼ਮਾਂ ਵਲੋਂ ਦਿਨ ਵਿਚ ਪਾਏ ਪੈਟਰੋਲ ਅਤੇ ਡੀਜ਼ਲ ਦੀ ਵਟਕ ਸਬੰਧੀ 26900 ਦੀ ਰਕਮ ਖੋਹ ਕੇ ਫ਼ਰਾਰ ਹੋ ਗਏ। ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਸਾਰੀ ਘਟਨਾ ਪੰਪ ਉੱਪਰ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ।

ਇਹ ਵੀ ਪੜ੍ਹੋ-  ਖ਼ਾਲਿਸਤਾਨੀ ਆਗੂ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਮੁਖੀ ਵਿਨੋਦ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਪੁਲਸ ਪਾਰਟੀ ਵਲੋਂ ਜਾਰੀ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਨੇ ਪੰਜ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News