ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਤੇ BSF ਦੇ ਜਵਾਨਾਂ ਵੱਲੋਂ ਫਲੈਗ ਮਾਰਚ

Tuesday, Apr 02, 2024 - 10:54 AM (IST)

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਤੇ BSF ਦੇ ਜਵਾਨਾਂ ਵੱਲੋਂ ਫਲੈਗ ਮਾਰਚ

ਬਟਾਲਾ (ਬੇਰੀ, ਸਾਹਿਲ, ਖੋਖਰ, ਅਸ਼ਵਨੀ, ਯੋਗੀ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਬਟਾਲਾ ਪੁਲਸ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਬਟਾਲਾ ਪੁਲਸ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ ਪੁਲਸ ਲਾਈਨ ਬਟਾਲਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਹੁੰਦਾ ਹੋਇਆ ਨਹਿਰੂ ਗੇਟ ’ਚ ਸਮਾਪਤ ਹੋਇਆ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਚੋਣਾਂ ਦੌਰਾਨ ਸ਼ਹਿਰ ’ਚ ਅਮਨ-ਸਾਂਤੀ ਪੂਰੀ ਤਰ੍ਹਾਂ ਬਰਕਰਾਰ ਰੱਖੀ ਜਾਵੇਗੀ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਕਣਕ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰਕਾਮ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨੂੰ ਬਿਨਾਂ ਕਿਸੇ ਡਰ ਅਤੇ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਐੱਸ. ਪੀ. ਹੈੱਡ ਕੁਆਰਟਰ ਜਸਵੰਤ ਕੌਰ ਰਿਆੜ, ਡੀ. ਐੱਸ. ਪੀ. ਸਿਟੀ ਆਜ਼ਾਦ ਦਵਿੰਦਰ ਸਿੰਘ, ਡੀ. ਐੱਸ. ਪੀ. ਰਛਪਾਲ ਸਿੰਘ, ਬੀ. ਐੱਸ. ਐੱਫ. ਦੇ ਅਸਿਸਟੈਂਟ ਕਮਾਂਡੈਂਟ ਦਿਗਵਿਜੇ ਸਿੰਘ, ਐੱਸ. ਐੱਚ. ਓ. ਸਿਵਲ ਲਾਈਨ ਯਾਦਵਿੰਦਰ ਸਿੰਘ, ਐੱਸ. ਐੱਚ. ਓ. ਸੀ. ਆਈ. ਏ. ਸਟਾਫ ਸੁਖਰਾਜ ਸਿੰਘ, ਐੱਸ. ਐੱਚ. ਓ. ਟ੍ਰੈਫਿਕ ਰਾਮ ਦਵਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ :  ਸਿੱਖਿਆ ਵਿਭਾਗ ਵਲੋਂ ਸਕੂਲਾਂ ਲਈ ਗਾਈਡਲਾਈਨ ਜਾਰੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News