ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
Saturday, Oct 05, 2024 - 04:33 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਆਉਣ ਵਾਲੇ ਦਿਨਾਂ ਵਿੱਚ ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਖ਼ੇਤਰ 'ਚ ਅਮਨ ਸ਼ਾਂਤੀ ਕਾਇਮ ਰੱਖਣ ਤੇ ਚੋਣਾ ਸ਼ਾਂਤੀਪੂਰਵਕ ਕਰਵਾਉਣ ਸਬੰਧੀ ਐੱਸ. ਐੱਸ. ਪੀ. ਹਰੀਸ਼ ਕੁਮਾਰ ਦਾਯਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ. ਪੀ. ਡੀ. ਬਲਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਲਾਕੇ ਅੰਦਰ ਫਲੈਗ ਮਾਰਚ ਕੱਢਿਆ ਗਿਆ ।
ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ
ਫਲੈਗ ਮਾਰਚ ਪੁਲਸ ਥਾਣਾ ਦੀਨਾਨਗਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਪੁਲਸ ਥਾਣਾ ਵਿਖੇ ਸੰਪੰਨ ਹੋਇਆ । ਇਸ ਮੌਕੇ 'ਤੇ ਐੱਸ.ਪੀ. ਡੀ. ਬਲਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਫਲੈਗ ਮਾਰਚ ਪੰਚਾਇਤੀ ਚੋਣਾਂ ਨੂੰ ਅਮਨ ਸ਼ਾਂਤੀ ਨਾਲ ਕਰਵਾਉਣ ਤੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣ ਸਣੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਚੋਣਾਂ 'ਚ ਹਿੱਸਾ ਲੈਣ ਸਬੰਧੀ ਫਲੈਗ ਮਾਰਚ ਕੱਢਿਆ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8