ਉਡਾਣ ਐਜੂਕੇਸ਼ਨ ਸੋਸਾਇਟੀ ਨੇ ਹੋਣਹਾਰ ਵਿਦਿਆਰਥਣਾਂ ਨੂੰ ਇਕ ਲੱਖ ਦੇ ਵੰਡੇ ਵਜ਼ੀਫ਼ੇ
Sunday, Aug 06, 2023 - 04:34 PM (IST)

ਪਠਾਨਕੋਟ (ਆਦਿੱਤਿਆ)- ਉਡਾਣ ਐਜੂਕੇਸ਼ਨ ਸੋਸਾਇਟੀ ਵੱਲੋਂ ਹੋਣਹਾਰ ਵਿਦਿਆਰਥਣਾਂ ਨੂੰ ਇਕ ਲੱਖ ਦੇ ਵਜ਼ੀਫੇ ਵੰਡੇ ਗਏ। ਸ਼ਿਆਮ ਚੱਢਾ ਉਡਾਣ ਐਜੂਕੇਸ਼ਨ ਸੋਸਾਇਟੀ ਵੱਲੋਂ ਸੰਸਥਾ ਦੇ ਪ੍ਰਧਾਨ ਸ਼ਿਆਮ ਚੱਢਾ ਦੀ ਅਗਵਾਈ ’ਚ ਸ਼੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਵਿਦਿਆਲਿਆ ਵਿਚ ਸ਼ਾਨਦਾਰ ਸਮਾਗਮ ਕਰਵਾਇਆ ਗਿਆ, ਜਿਸ ’ਚ ਹਿੰਦੂ ਸਹਿਕਾਰੀ ਬੈਂਕ ਦੇ ਚੇਅਰਮੈਨ ਅਤੇ ਪੀ. ਡੀ. ਜੀ. ਲਾਇਨ ਕਲੱਬ ਇੰਟਰਨੈਸ਼ਨਲ ਦੇ ਚੇਅਰਮੈਨ ਸਤੀਸ਼ ਮਹਿੰਦਰੂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।
ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ
ਇਸ ਸਮਾਗਮ ’ਚ ਸੋਸਾਇਟੀ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਕਾਲਜਾਂ ਦੀਆਂ 20 ਹੋਣਹਾਰ ਅਤੇ ਲੋੜਵੰਦ ਵਿਦਿਆਰਥਣਾਂ ਨੂੰ ਇਕ ਲੱਖ ਰੁਪਏ ਦੇ ਵਜ਼ੀਫੇ ਦਿੱਤੇ ਗਏ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਸ਼ੋਭਾ ਪਰਾਸ਼ਰ ਨੇ ਕਿਹਾ ਕਿ ਸੰਸਥਾ ਵੱਲੋਂ ਹੋਣਹਾਰ ਵਿਦਿਆਰਥਣਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਤਾਂ ਜੋ ਉਹ ਆਸਾਨੀ ਨਾਲ ਆਪਣੇ ਟੀਚੇ ਵੱਲ ਵਧ ਸਕਣ। ਅੰਤ ’ਚ ਸ਼੍ਰੀ ਯੋਗੀ ਸੇਠ ਨੇ ਕਾਲਜ ਵੱਲੋਂ ਉਡਾਣ ਐਜੂਕੇਸ਼ਨ ਸੋਸਾਇਟੀ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਔਰਤਾਂ ’ਚ ਛਾਤੀ ਦੇ ਕੈਂਸਰ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ, ਇਸ ਜ਼ਿਲ੍ਹੇ 'ਚ ਰੋਜ਼ਾਨਾ 80 ਮਰੀਜ਼ਾਂ ਦੀ OPD
ਇਸ ਮੌਕੇ ਸਿਧਾਰਥ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਜੇ. ਐੱਸ. ਭਿੰਡਰ, ਹਰਿਪ੍ਰਸਾਦ, ਰਮਨ ਸ਼ਰਮਾ, ਪ੍ਰਿੰਸੀਪਲ ਵਿਜੇ ਸ਼ਰਮਾ ਸਮੂਹ ਬੁਲਾਰੇ ਵਰਗ ਅਤੇ ਵਿਦਿਆਰਥਣਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਕੈਨੇਡਾ 'ਚ ਮ੍ਰਿਤਕ ਨੌਜਵਾਨ ਦੀ ਪਿੰਡ ਪੁੱਜੀ ਦੇਹ, ਭੈਣਾਂ ਨੇ ਸਿਹਰਾ ਸਜਾ ਤੇ ਰੱਖੜੀ ਬੰਨ੍ਹ ਦਿੱਤੀ ਅੰਤਿਮ ਵਿਦਾਈ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8