ਦਿੱਲੀ ’ਚ ਤਕਨੀਕੀ ਖਰਾਬੀ ਕਾਰਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਡਾਣਾਂ ’ਚ ਦੇਰੀ

Saturday, Nov 08, 2025 - 11:31 AM (IST)

ਦਿੱਲੀ ’ਚ ਤਕਨੀਕੀ ਖਰਾਬੀ ਕਾਰਨ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਡਾਣਾਂ ’ਚ ਦੇਰੀ

ਅੰਮ੍ਰਿਤਸਰ (ਇੰਦਰਜੀਤ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਣ ਵਾਲੀਆਂ ਲਗਭਗ 10 ਉਡਾਣਾਂ ਬੀਤੇ ਦਿਨ ਦੇਰੀ ਨਾਲ ਚੱਲੀਆਂ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਇਹ ਉਡਾਣਾਂ ਵੱਖ-ਵੱਖ ਏਅਰਲਾਈਨਾਂ ਦੀਆਂ ਸਨ। ਦੇਰੀ ਦਾ ਮੁੱਖ ਕਾਰਨ ਦਿੱਲੀ ਵਿਚ ਤਕਨੀਕੀ ਖਰਾਬੀ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਵਾਰਸ ਪੰਜਾਬ ਦੇ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ‘ਤੇ ਜਾਨਲੇਵਾ ਹਮਲਾ, ਭਿਆਨਕ ਅੱਗ 'ਚ ਝੁਲਸੇ

ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਦਾ ਹੈ ਕਿ 15 ਨਵੰਬਰ ਦੇ ਆਸਪਾਸ ਸਰਦੀਆਂ ਦੀ ਸ਼ੁਰੂਆਤ ਧੁੰਦ ਦੇ ਨਾਲ ਹੁੰਦੀ ਹੈ। ਧੁੰਦ ਵਿਚ ਸੁਚਾਰੂ ਉਤਰਨ ਨੂੰ ਯਕੀਨੀ ਬਣਾਉਣ ਲਈ ਦਿੱਲੀ ਹਵਾਈ ਅੱਡੇ ’ਤੇ ਤਿਆਰੀਆਂ ਚੱਲ ਰਹੀਆਂ ਹਨ। ਇਨ੍ਹਾਂ ਤਿਆਰੀਆਂ ਕਾਰਨ ਉਡਾਣਾਂ ਲਗਭਗ ਡੇਢ ਘੰਟੇ ਦੀ ਦੇਰੀ ਨਾਲ ਹੋਈਆਂ, ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਹੋਈ। ਬਾਅਦ ਵਿੱਚ ਉਡਾਣਾਂ ਨੂੰ ਰਵਾਨਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਨਸ਼ਾ ਤਸਕਰਾਂ ਨੇ ਕੁੱਟ-ਕੁੱਟ ਮਾਰ'ਤਾ ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News