ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

Tuesday, Jul 21, 2026 - 06:37 PM (IST)

ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ/ਦੀਨਾਨਗਰ (ਗੋਰਾਇਆ): ਪੰਜਾਬ 'ਚ ਪੈ ਰਹੀ ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜਲੇ ਪਿੰਡਾਂ ਵਿੱਚ ਬਣੀ ਹੜ੍ਹ ਵਰਗੀ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਡੇਰਾ ਬਾਬਾ ਨਾਨਕ ਪਹੁੰਚੇ। ਮੌਸਮ ਖ਼ਰਾਬ ਹੋਣ ਅਤੇ ਲਗਾਤਾਰ ਵਰਦੇ ਮੀਂਹ ਦੇ ਬਾਵਜੂਦ ਉਨ੍ਹਾਂ ਨੇ ਕਰਤਾਰਪੁਰ ਕੋਰੀਡੋਰ ਦੇ ਗੇਟ ਨੇੜੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਹ ਵੀ ਪੜ੍ਹੋ-ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Orange Alert ਜਾਰੀ

ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਲਗਾਤਾਰ ਬਾਰਿਸ਼ ਕਾਰਨ ਧੁੱਸੀ ਬੰਨ੍ਹ ਨੇੜਲੇ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ, ਜਿਸ ਕਾਰਨ ਫਸਲਾਂ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਬਣੀ ਹੋਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪਾਰਟੀ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਬੰਨ੍ਹਾਂ ਦੀ ਮਜ਼ਬੂਤੀ ਅਤੇ ਪਾਣੀ ਦੀ ਨਿਕਾਸੀ ਲਈ ਤੁਰੰਤ ਪ੍ਰਭਾਵੀ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਦੀਆਂ ਫਸਲਾਂ ਅਤੇ ਲੋਕਾਂ ਦੇ ਘਰਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News