ਗੁਰਦਾਸਪੁਰ ''ਚ ਹੜ੍ਹਾਂ ਨੇ ਬਾਸਮਤੀ ਦੀ ਫ਼ਸਲ ਨੂੰ ਪਹੁੰਚਾਇਆ ਭਾਰੀ ਨੁਕਸਾਨ

Friday, Sep 05, 2025 - 06:58 PM (IST)

ਗੁਰਦਾਸਪੁਰ ''ਚ ਹੜ੍ਹਾਂ ਨੇ ਬਾਸਮਤੀ ਦੀ ਫ਼ਸਲ ਨੂੰ ਪਹੁੰਚਾਇਆ ਭਾਰੀ ਨੁਕਸਾਨ

ਦੀਨਾਨਗਰ,( ਹਰਜਿੰਦਰ ਸਿੰਘ ਗੋਰਾਇਆ)-ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਸਮਤੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾਵਾਂ ਸਾਫ਼ ਦਿਖਾਈ ਦੇ ਰਹੀਆਂ ਹਨ। ਕਿਉਂਕਿ ਗੁਰਦਾਸਪੁਰ ਦਾ ਕੁਝ ਏਰੀਆ ਪੂਰੇ ਪੰਜਾਬ ਅੰਦਰ ਬਾਸਮਤੀ ਦੀ ਪੈਦਾਵਾਰ ਕਰਨ ਵਿੱਚ ਪਹਿਲੇ ਨੰਬਰ ਤੇ ਮੰਨਿਆ ਜਾਂਦਾ ਸੀ ਜਿਸ ਕਾਰਨ ਲੋਕਾਂ ਨੂੰ ਬਾਸਮਤੀ ਦੀ ਫਸਲ ਨਾਲ ਕਾਫੀ ਵੱਡੀ ਮਾਰ ਪਈ ਹੈ ਜਿਕਰਯੋਗ ਹੈ ਕੀ ਹੜ੍ਹਾਂ ਨੇ ਜਿੱਥੇ ਲੋਕਾਂ ਦੇ ਆਮ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਬਾਸਮਤੀ ਦੀ ਫ਼ਸਲ ਵੀ ਬਹੁਤ ਪ੍ਰਭਾਵਿਤ ਹੋਈ ਹੈ ਕਿਉਂਕਿ ਬਾਸਮਤੀ ਦੀ ਸਭ ਤੋਂ ਵੱਧ ਕਾਸ਼ਤ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਬਲਾਕ ਵਿੱਚ ਕੀਤੀ ਗਈ ਸੀ। ਪਰ ਇਸ ਵਾਰ ਬਾਸਮਤੀ ਦੀ ਖੇਤੀ ਕਰਨ ਵਾਲੇ ਜ਼ਮੀਨ ਮਾਲਕਾਂ ਨੂੰ ਵੀ ਵੱਡਾ ਝਟਕਾ ਲੱਗ ਰਿਹਾ ਹੈ। ਕਿਉਂਕਿ ਇਸ ਬਾਸਮਤੀ ਦੀ ਖੇਤੀ ਕਰਨ ਵਾਲੇ ਜ਼ਮੀਨ ਮਾਲਕਾਂ ਨੇ ਪ੍ਰਤੀ ਏਕੜ ਲਗਭਗ 35 ਤੋਂ 40 ਹਜ਼ਾਰ ਖਰਚ ਕੀਤੇ ਸਨ, ਜਿਸ ਕਾਰਨ ਉਨ੍ਹਾਂ ਨੂੰ ਵਿੱਤੀ ਬੋਝ ਝੱਲਣਾ ਪਿਆ, ਜਦੋਂ ਕਿ ਠੇਕੇ 'ਤੇ ਜ਼ਮੀਨ ਲੈ ਕੇ ਇਸ ਫ਼ਸਲ ਦੀ ਕਾਸ਼ਤ ਕਰਨ ਵਾਲੇ ਜ਼ਮੀਨ ਮਾਲਕਾਂ ਨੂੰ ਦੋਹਰੀ ਮਾਰ ਝੱਲਣੀ ਪੈ ਸਕਦੀ ਹੈ ਕਿਉਂਕਿ ਪੂਰੇ ਪੰਜਾਬ ਦੇ ਮੁਕਾਬਲੇ, ਇਹ ਫ਼ਸਲ ਗੁਰਦਾਸਪੁਰ ਜ਼ਿਲ੍ਹੇ ਦੇ ਦੌਰਾਗਲਾ ਬਲਾਕ ਦੇ ਅਧੀਨ ਆਉਂਦੇ ਪਿੰਡ ਖੋਖਰ ਦੇ ਖੇਤਰ ਵਿੱਚ ਸਭ ਤੋਂ ਵੱਧ ਉਗਾਈ ਜਾਂਦੀ ਹੈ। ਇਸ ਵਾਰ ਬਾਸਮਤੀ ਦੀ ਘੱਟ ਕਾਸ਼ਤ ਕਾਰਨ ਇਸ ਦੀਆਂ ਕੀਮਤਾਂ ਵੀ ਬਹੁਤ ਜ਼ਿਆਦਾ ਦੇਖੀਆਂ ਜਾ ਸਕਦੀਆਂ ਹਨ, ਜਿਸ ਕਾਰਨ ਆਮ ਲੋਕਾਂ ਨੂੰ ਬਾਸਮਤੀ ਚੌਲ ਖਰੀਦਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਜਦੋਂ ਕਿ ਜ਼ਮੀਨ ਮਾਲਕਾਂ ਨੂੰ ਵੀ ਭਾਰੀ ਨੁਕਸਾਨ ਹੋ ਸਕਦਾ ਹੈ। ਇਸ ਮੌਕੇ ਕਿਸਾਨ ਜਗਤਾਰ ਪ੍ਰੀਤਮ ਸਿੰਘ, ਜਤਿੰਦਰ ਸਿੰਘ ਜਗੀਰ ਸਿੰਘ ਅਤੇ ਰੰਜਨ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸਾਡੀਆਂ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਆਉਣ ਵਾਲੀ ਫਸਲ ਦੁਬਾਰਾ ਪ੍ਰਾਪਤ ਕਰ ਸਕੀਏ।


author

Hardeep Kumar

Content Editor

Related News