ਨਵੇਂ ਸਾਲ ਦੇ ਪਹਿਲੇ ਦਿਨ ਹੀ ਧੁੰਦ ਅਤੇ ਕੜਾਕੇ ਦੀ ਠੰਡ ਦਾ ਕਹਿਰ
Thursday, Jan 02, 2025 - 11:08 AM (IST)
ਬਟਾਲਾ (ਬੇਰੀ, ਬਲਜੀਤ) : ਨਵੇਂ ਸਾਲ 2025 ਦੇ ਪਹਿਲੇ ਦਿਨ ਸਵੇਰ ਵੇਲੇ ਪਈ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦਾ ਕਹਿਰ ਦੇਖਣ ਨੂੰ ਮਿਲਿਆ ਅਤੇ ਇਸ ਠੰਡ ਨੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਲਈ ਮਜ਼ਬੂਰ ਕਰ ਦਿੱਤਾ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਧ ਰਹੀ ਸੀਤ ਲਹਿਰ ਕਾਰਨ ਜਿਥੇ ਲੋਕਾਂ ਖਾਸਕਰ ਬੱਚਿਆਂ ਅਤੇ ਬਜ਼ੁਰਗਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਮੌਸਮ ਵਿਭਾਗ ਨੇ ਵੀ ਕੜਾਕੇ ਦੀ ਠੰਡ ਦੀ ਚਿਤਾਵਨੀ ਦਿੱਤੀ ਹੈ। ਪਹਾੜਾਂ ’ਚ ਹੋਈ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ’ਚ ਵੀ ਠੰਡ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਪੰਜਾਬ ਸਰਕਾਰ ਨੇ ਵਧਦੀ ਠੰਡ ਨੂੰ ਦੇਖਦੇ ਹੋਏ ਸਕੂਲਾਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਹਨ। ਅੱਜ ਜਦੋਂ ‘ਜਗ ਬਾਣੀ’ ਦੀ ਟੀਮ ਨੇ ਸਵੇਰੇ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਤਾਂ ਸ਼ਹਿਰ ’ਚ ਸੰਘਣੀ ਧੁੰਦ ਦੀ ਚਾਦਰ ਛਾਈ ਹੋਈ ਸੀ ਅਤੇ ਲੋਕ ਠੰਡ ਤੋਂ ਬਚਾਅ ਲਈ ਅੱਗ ਅਤੇ ਹੀਟਰਾਂ ਦਾ ਸਹਾਰਾ ਲੈ ਰਹੇ ਸਨ।
ਇਹ ਵੀ ਪੜ੍ਹੋ- ਨਵੇਂ ਸਾਲ 'ਤੇ ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਸੀਤ ਲਹਿਰ ਦੀ ਚਿਤਾਵਨੀ ਨਾਲ ਧੁੰਦ ਦਾ ਅਲਰਟ, ਮੀਂਹ ਦੀ ਸੰਭਾਵਨਾ
ਵਧਦੀ ਠੰਡ ਕਾਰਨ ਸ਼ਹਿਰ ’ਚ ਆਵਾਜਾਈ ਆਮ ਦਿਨਾਂ ਨਾਲੋਂ ਘੱਟ ਰਹੀ ਤੇ ਦੂਜੇ ਪਾਸੇ ਠੰਡ ਕਾਰਨ ਦੁਕਾਨਾਂ ਤੇ ਬਾਜ਼ਾਰਾਂ ’ਚ ਵੀ ਚਹਿਲ ਪਹਿਲ ਘੱਟ ਰਹੀ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਆਉਣ ਵਾਲੇ ਕੁਝ ਦਿਨਾਂ ’ਚ ਫਿਰ ਤੋਂ ਬਾਰਿਸ਼ ਹੋ ਸਕਦੀ ਹੈ ਅਤੇ ਠੰਡ ’ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਬੰਦ ਵਿਚਾਲੇ ਪੰਜਾਬ 'ਚ ਹੋ ਗਈ ਵੱਡੀ ਵਾਰਦਾਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8