ਘਰੇਲੂ ਪ੍ਰੇਸ਼ਾਨੀ ਕਰ ਕੇ ਖਾਧਾ ਜ਼ਹਿਰ, ਮੌਤ

04/13/2020 7:12:44 PM

ਬਟਾਲਾ, (ਜ. ਬ.) - ਨਜ਼ਦੀਕੀ ਪਿੰਡ ਵੈਰੋਕੇ ਦੀ ਇਕ ਔਰਤ ਵੱਲੋਂ ਘਰੇਲੂ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਸਬ-ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਪਤਨੀ ਸ਼ਮਸ਼ੇਰ ਸਿੰਘ ਵਾਸੀ ਵੈਰੋਕੇ ਜੋ ਕਿ ਘਰੇਲੂ ਪ੍ਰੇਸ਼ਾਨੀ ਕਰ ਕੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ, ਅੱਜ ਉਸ ਨੇ ਘਰ ’ਚ ਪਈ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸ ਦੀ ਹਾਲਤ ਖਰਾਬ ਹੋਣ ਲੱਗ ਗਈ, ਉਸ ਦੇ ਪਰਿਵਾਰਕ ਮੈਂਬਰ ਉੁਸ ਨੂੰ ਤੁਰੰਤ ਹਸਪਤਾਲ ਲੈ ਕੇ ਗਏ, ਰਸਤੇ ’ਚ ਉਸ ਦੀ ਮੌਤ ਹੋ ਗਈ। ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਬਿਮਲਜੀਤ ਕੌਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰ ਦਿੱਤੀ ਗਈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।


Bharat Thapa

Content Editor

Related News