ਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਦੀਨਾਨਗਰ ''ਚ ਮਠਿਆਈਆਂ ਤੇ ਡੇਅਰੀਆਂ ਦੀਆਂ ਦੁਕਾਨਾਂ ''ਤੇ ਚੈਕਿੰਗ

Sunday, Oct 27, 2024 - 04:34 PM (IST)

ਫੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਦੀਨਾਨਗਰ ''ਚ ਮਠਿਆਈਆਂ ਤੇ ਡੇਅਰੀਆਂ ਦੀਆਂ ਦੁਕਾਨਾਂ ''ਤੇ ਚੈਕਿੰਗ

ਦੀਨਾਨਗਰ (ਗੋਰਾਇਆ)- ਬੀਤੇ ਦਿਨੀਂ 'ਜਗਬਾਣੀ' ਵੱਲੋਂ ਇਕ ਖ਼ਬਰ ਕੀਤੀ ਗਈ ਸੀ ਜਿਸ ਉਪਰੰਤ ਡਿਪਟੀ ਕਮਿਸ਼ਨਰ, ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਟੀਮ ਗੁਰਦਾਸਪੁਰ ਵੱਲੋਂ ਦੀਨਾਨਗਰ ਵਿੱਚ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਜੀ. ਐੱਸ. ਪੰਨੂ ਸਹਾਇਕ ਕਮਿਸ਼ਨਰ, ਗੁਰਦਾਸਪੁਰ ਨੇ ਦੱਸਿਆ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਹੋਇਆ ਦੀਨਾਨਗਰ ਵਿਖੇ  ਡੇਅਰੀਆਂ ਮਠਿਆਈਆਂ ਦੀਆਂ ਦੁਕਾਨਾਂ, ਦਹੀਂ ਤੇ ਦੁੱਧ ਆਦਿ ਦੇ ਸੈਂਪਲ ਲਏ ਗਏ ।

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਔਰਤਾਂ ਲਈ ਕਰ'ਤਾ ਇਹ ਐਲਾਨ, ਤੁਸੀਂ ਵੀ ਪੜ੍ਹੋ

ਉਨ੍ਹਾਂ ਅੱਗੇ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਆਮ ਜਨਤਾ ਨੂੰ ਸਾਫ ਸੁਥਰੀਆਂ ਅਤੇ ਮਿਲਾਵਟ ਤੋਂ ਰਹਿਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆਂ ਕਰਵਾਉਣ ਲਈ ਚੈਕਿੰਗ ਕੀਤੀ ਗਈ , ਜਿਸ ਵਿੱਚ ਦੁਕਾਨਦਾਰਾਂ ਨੂੰ ਸਾਫ-ਸਫਾਈ ਰੱਖਣ, ਹੱਥਾਂ ਤੇ ਦਸਤਾਨੇ , ਸਿਰ ਤੇ ਟੋਪੀ , ਐਪਰਨ ਪਾਉਣ ਦੀ ਹਦਾਇਤ ਕੀਤੀ ਗਈ ਅਤੇ ਨਾਲ ਹੀ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਤਹਿਤ ਲਾਈਸੈਂਸ ਜਾਂ ਰਜਿਸ਼ਟ੍ਰੇਸ਼ਨ ਕਰਵਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ-  ਕਰਤਾਰਪੁਰ ਕੋਰੀਡੋਰ ਦੇ ਰਾਹ ’ਚ ਕਿਸਾਨ ਸੁਕਾ ਰਹੇ ਝੋਨਾ, ਮੁਸ਼ਕਿਲਾਂ 'ਚ ਪਏ ਸ਼ਰਧਾਲੂ

ਉਨ੍ਹਾਂ ਖਾਣ-ਪੀਣ ਦੀਆਂ ਵਸਤੂਆਂ ਨੂੰ ਢੱਕ ਕੇ ਰੱਖਣ ਦੀ ਹਦਾਇਤ ਵੀ ਦੁਕਾਨਦਾਰਾਂ ਨੂੰ ਦਿੱਤੀ ਤਾਂ ਜੋ ਸਾਫ਼ ਸੁਥਰੀਆਂ ਅਤੇ ਮਿਆਰੀ ਖਾਸ ਪਦਾਰਥ ਹੀ ਲੋਕਾਂ ਨੂੰ ਮੁਹੱਈਆ ਹੋਣ। ਉਨ੍ਹਾਂ ਅੱਗੇ ਦੱਸਿਆ ਕਿ ਲਏ ਸੈਂਪਲ ਫੂਡ ਲੈਬ ,ਖਰੜ ਵਿਖੇ ਭੇਜ ਦਿੱਤੇ ਗਏ ਹਨ , ਜਿੰਨ੍ਹਾਂ ਦੀ ਰਿਪੋਰਟ ਆਉਣ ਉਪਰੰਤ ਫੂਡ ਸੇਫਟੀ ਐਕਟ ਤਹਿਤ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News