ਨਹਿਰੂ ਕੰਪਲੈਕਸ ’ਚ ਚਾਹ ਦੀਆਂ ਦੁਕਾਨਾਂ ’ਤੇ ਫੂਡ ਸੇਫ਼ਟੀ ਵਿਭਾਗ ਦੀ ਦਸਤਕ,  3 ਸੈਂਪਲ ਭਰੇ,  2 ਦੁਕਾਨਾਂ ’ਤੇ ਕਾਰਵਾਈ

Saturday, Sep 05, 2026 - 01:14 PM (IST)

ਨਹਿਰੂ ਕੰਪਲੈਕਸ ’ਚ ਚਾਹ ਦੀਆਂ ਦੁਕਾਨਾਂ ’ਤੇ ਫੂਡ ਸੇਫ਼ਟੀ ਵਿਭਾਗ ਦੀ ਦਸਤਕ,  3 ਸੈਂਪਲ ਭਰੇ,  2 ਦੁਕਾਨਾਂ ’ਤੇ ਕਾਰਵਾਈ

ਅੰਮ੍ਰਿਤਸਰ(ਦਲਜੀਤ)- ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਸ਼ਹਿਰ ਵਿਚ ਫੂਡ ਸੇਫ਼ਟੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਸੀ.ਐੱਫ.ਡੀ.ਏ. ਮੈਡਮ ਆਈ.ਏ.ਐੱਸ. ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਦੇ ਹੁਕਮਾਂ ’ਤੇ ਜ਼ਿਲਾ ਸਿਹਤ ਅਧਿਕਾਰੀ-ਕਮ-ਡਿਜ਼ੀਗਨੇਟਿਡ ਅਫ਼ਸਰ ਡਾ. ਮਨਜੀਤ ਸਿੰਘ ਰਟੌਲ ਦੀ ਅਗਵਾਈ ਹੇਠ ਫੂਡ ਸੇਫ਼ਟੀ ਟੀਮ ਵੱਲੋਂ ਨਹਿਰੂ ਕੰਪਲੈਕਸ ਅਤੇ ਨਾਵਲਟੀ ਚੌਂਕ ਵਿਖੇ ਚਾਹ ਦੀਆਂ ਦੁਕਾਨਾਂ ਤੇ ਸਟਾਲਾਂ ਦੀ ਅਚਾਨਕ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ

ਚੈਕਿੰਗ ਦੌਰਾਨ ਟੀਮ ਵੱਲੋਂ ਦੁਕਾਨਾਂ ਵਿੱਚ ਤਿਆਰ ਕੀਤੇ ਜਾ ਰਹੇ ਖਾਣ-ਪੀਣ ਵਾਲੇ ਪਦਾਰਥਾਂ ਦੀ ਗੁਣਵੱਤਾ ਦੇ ਨਾਲ-ਨਾਲ ਸਫ਼ਾਈ ਵਿਵਸਥਾ ਦਾ ਵੀ ਜਾਇਜ਼ਾ ਲਿਆ ਗਿਆ। ਇਸ ਦੌਰਾਨ ਦੁਕਾਨਾਂ ਵਿਚ ਵਰਤੇ ਜਾ ਰਹੇ ਪਾਣੀ ਦੇ ਟੈਂਕਾਂ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਗਈ, ਤਾਂ ਜੋ ਪਾਣੀ ਦੀ ਸਫ਼ਾਈ ਅਤੇ ਸੁਰੱਖਿਆ ਸਬੰਧੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ

ਕੇਕ ਅਤੇ ਚਾਹ ਦੇ 3 ਸੈਂਪਲ ਭਰੇ

ਡਾ. ਮਨਜੀਤ ਸਿੰਘ ਰਟੌਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਤਿੰਨ ਦੁਕਾਨਾਂ ਤੋਂ 3 ਇਨਫੋਰਸਮੈਂਟ ਸੈਂਪਲ ਲਏ ਗਏ ਹਨ। ਇਨ੍ਹਾਂ ਵਿਚ ਇੱਕ ਚਾਕਲੇਟ ਕੇਕ ਅਤੇ ਤਿਆਰ ਚਾਹ ਦੇ ਦੋ ਸੈਂਪਲ ਸ਼ਾਮਲ ਹਨ। ਸਾਰੇ ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰੜ ਵਿਖੇ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਲੈਬਾਰਟਰੀ ਰਿਪੋਰਟ ਮਿਲਣ ਉਪਰੰਤ ਜੇਕਰ ਕਿਸੇ ਸੈਂਪਲ ਵਿਚ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਦੁਕਾਨਦਾਰ ਖ਼ਿਲਾਫ਼ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

ਗੰਦਗੀ ਮਿਲਣ ’ਤੇ 2 ਦੁਕਾਨਾਂ ’ਤੇ ਕਾਰਵਾਈ

ਡਾ. ਰਟੌਲ ਨੇ ਕਿਹਾ ਕਿ ਫੂਡ ਬਿਜ਼ਨੈੱਸ ਨਾਲ ਜੁੜੇ ਹਰ ਵਿਅਕਤੀ ਲਈ ਸਫ਼ਾਈ ਅਤੇ ਹਾਈਜੀਨ ਦੇ ਮਾਪਦੰਡਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਚੈਕਿੰਗ ਦੌਰਾਨ ਦੋ ਦੁਕਾਨਾਂ ਵਿੱਚ ਅਣ-ਸਫ਼ਾਈ ਵਾਲੇ ਹਾਲਾਤ ਪਾਏ ਗਏ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਇਕ ਦੁਕਾਨਦਾਰ ਕੋਲ ਲੋੜੀਂਦਾ ਫੂਡ ਸੇਫ਼ਟੀ ਲਾਇਸੈਂਸ ਨਾ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ।

ਇਹ ਵੀ ਪੜ੍ਹੋ- ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਲਾਇਸੈਂਸ ਤੋਂ ਬਿਨਾਂ ਕਾਰੋਬਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਸਤਨਾਮ ਸਿੰਘ

ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਸਤਨਾਮ ਸਿੰਘ ਨੇ ਕਿਹਾ ਕਿ ਫੂਡ ਸੇਫ਼ਟੀ ਲਾਇਸੈਂਸ ਤੋਂ ਬਿਨਾਂ ਖਾਣ-ਪੀਣ ਦੀਆਂ ਵਸਤਾਂ ਦਾ ਕਾਰੋਬਾਰ ਕਰਨਾ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਰੱਖਣ ਦੇ ਨਾਲ-ਨਾਲ ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ, ਸਾਫ਼ ਪਾਣੀ ਦੀ ਵਰਤੋਂ ਕਰਨ ਅਤੇ ਫੂਡ ਸੇਫ਼ਟੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤ ਕੀਤੀ ਜਾ ਰਹੀ ਹੈ। ਸਤਨਾਮ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਚਾਹ ਦੀਆਂ ਦੁਕਾਨਾਂ, ਸਟਾਲਾਂ ਅਤੇ ਹੋਰ ਖਾਣ-ਪੀਣ ਵਾਲੇ ਅਦਾਰਿਆਂ ਦੀ ਅਚਾਨਕ ਚੈਕਿੰਗ ਜਾਰੀ ਰਹੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ. ਰਟੌਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖਾਣ-ਪੀਣ ਵਾਲੀਆਂ ਵਸਤਾਂ ਖ਼ਰੀਦਦੇ ਸਮੇਂ ਸਫ਼ਾਈ ਦਾ ਧਿਆਨ ਰੱਖਣ ਅਤੇ ਜੇਕਰ ਕਿਸੇ ਦੁਕਾਨ ’ਤੇ ਫੂਡ ਸੇਫ਼ਟੀ ਨਿਯਮਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਸਬੰਧਤ ਵਿਭਾਗ ਨੂੰ ਇਸ ਬਾਰੇ ਜਾਣਕਾਰੀ ਦੇਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 


author

Shivani Bassan

Content Editor

Related News