ਫੂਡ ਸੇਫਟੀ ਟੀਮ ਵੱਲੋਂ ਮਿਠਾਈ ਤੇ ਬੇਕਰੀ ਦੀਆਂ ਦੁਕਾਨਾਂ ਦੀ ਚੈਕਿੰਗ, ਕਮੀਆਂ ਪਾਏ ਜਾਣ ''ਤੇ ਸੁਧਾਰ ਨੋਟਿਸ ਜਾਰੀ

Tuesday, Sep 22, 2026 - 01:08 PM (IST)

ਫੂਡ ਸੇਫਟੀ ਟੀਮ ਵੱਲੋਂ ਮਿਠਾਈ ਤੇ ਬੇਕਰੀ ਦੀਆਂ ਦੁਕਾਨਾਂ ਦੀ ਚੈਕਿੰਗ, ਕਮੀਆਂ ਪਾਏ ਜਾਣ ''ਤੇ ਸੁਧਾਰ ਨੋਟਿਸ ਜਾਰੀ

ਗੁਰਦਾਸਪੁਰ (ਹਰਮਨ)- ਕਮਿਸ਼ਨਰ ਫੂਡ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਗੁਰਦਾਸਪੁਰ ਦੀ ਫੂਡ ਸੇਫਟੀ ਟੀਮ ਵੱਲੋਂ ਅਸਿਸਟੈਂਟ ਕਮਿਸ਼ਨਰ ਫੂਡ ਡਾ. ਜੀ. ਐੱਸ. ਪੰਨੂ ਦੀ ਅਗਵਾਈ ਹੇਠ ਮਿਠਾਈ ਅਤੇ ਬੇਕਰੀ ਉਤਪਾਦ ਵੇਚਣ ਵਾਲੇ ਵਿਕਰੇਤਾਵਾਂ ਦੇ 10 ਯੂਨਿਟਾਂ ਦੀ ਚੈਕਿੰਗ ਅਤੇ ਇੰਸਪੈਕਸ਼ਨ ਕੀਤੀ ਗਈ। ਇਸ ਚੈਕਿੰਗ ਦੌਰਾਨ ਜਿਨ੍ਹਾਂ ਦੁਕਾਨਾਂ ਵਿੱਚ ਕਮੀਆਂ ਪਾਈਆਂ ਗਈਆਂ, ਉਨ੍ਹਾਂ ਨੂੰ ''ਫੋਸਕੋਸ ਰਾਹੀਂ ਆਨਲਾਈਨ ਇੰਪਰੂਵਮੈਂਟ (ਸੁਧਾਰ) ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਡਾ. ਜੀ. ਐੱਸ. ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਫੂਡ ਸੇਫਟੀ ਅਫ਼ਸਰ ਰੇਖਾ ਸ਼ਰਮਾ 'ਤੇ ਆਧਾਰਿਤ ਟੀਮ ਨਾਲ ਖੇਤਰ ਵਿੱਚ ਮਿਠਾਈ ਅਤੇ ਬੇਕਰੀ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਦੁਕਾਨਦਾਰਾਂ ਨੂੰ 1 ਹਫ਼ਤੇ ਦੇ ਅੰਦਰ-ਅੰਦਰ ਸਾਰੀਆਂ ਕਮੀਆਂ ਦੂਰ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਜੇਕਰ ਨਿਰਧਾਰਿਤ ਸਮੇਂ ਵਿੱਚ ਕਮੀਆਂ ਦੂਰ ਨਾ ਕੀਤੀਆਂ ਗਈਆਂ, ਤਾਂ ਉਨ੍ਹਾਂ ਵਿਰੁੱਧ ਫੂਡ ਸੇਫਟੀ ਐਕਟ ਅਧੀਨ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ

ਡਾ. ਪੰਨੂ ਨੇ ਸਮੂਹ ਦੁਕਾਨਦਾਰਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ ਦੇ ਨਿਯਮਾਂ ਦੀ ਪੂਰੀ ਪਾਲਣਾ ਕਰਨ, ਪੂਰਨ ਸਾਫ਼-ਸਫ਼ਾਈ ਰੱਖਣ, ਕੰਮ ਦੌਰਾਨ ਸਿਰ ਢੱਕ ਕੇ ਰੱਖਣ, ਚੰਗੀ ਗੁਣਵੱਤਾ ਦਾ ਮਟੀਰੀਅਲ ਵਰਤਣ, ਕੀਟਨਾਸ਼ਕਾਂ ਦਾ ਛਿੜਕਾਅ ਕਰਵਾਉਣ ਅਤੇ ਵਰਤੇ ਜਾਣ ਵਾਲੇ ਪਾਣੀ ਦਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸਾਰਿਆਂ ਨੂੰ ਫੂਡ ਸੇਫਟੀ ਨਿਯਮਾਂ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਜਾਂ ਲਾਇਸੈਂਸ ਲੈਣ ਲਈ ਵੀ ਆਖਿਆ।

ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਇਸ ਦੌਰਾਨ ਡਾ. ਪੰਨੂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਰੰਗਾਂ ਵਾਲੀਆਂ ਮਿਠਾਈਆਂ ਤੋਂ ਪਰਹੇਜ਼ ਕਰਨ ਤਾਂ ਜੋ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸਿਹਤ ''ਤੇ ਕੋਈ ਮਾੜਾ ਅਸਰ ਨਾ ਪਵੇ। ਉਨ੍ਹਾਂ ਲੋਕਾਂ ਨੂੰ ਚੰਗੀ ਤਰ੍ਹਾਂ ਵੇਖ-ਪਰਖ ਕੇ ਹੀ ਖਾਣ-ਪੀਣ ਦਾ ਸਾਮਾਨ ਖਰੀਦਣ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ- ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News