ਫੂਡ ਸੇਫਟੀ ਵਿੰਗ ਨੇ ਭਰੇ ਗੁੜ ਅਤੇ ਡੇਅਰੀ ਉਤਪਾਦਾਂ ਦੇ ਸੈਂਪਲ
Tuesday, Jan 13, 2026 - 12:15 PM (IST)
ਗੁਰਦਾਸਪੁਰ (ਹਰਮਨ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਗੁਰਦਾਸਪੁਰ ਦੀ ਫੂਡ ਸੇਫਟੀ ਵਿੰਗ ਵੱਲੋਂ ਖੇਤਰ ’ਚ ਵੱਖ-ਵੱਖ ਥਾਵਾਂ ’ਤੇ ਡੇਅਰੀਆਂ ਅਤੇ ਗੁੜ ਬਣਾਉਣ ਵਾਲੇ ਵੇਲਣਿਆਂ ਦੀ ਚੈਕਿੰਗ ਕਰ ਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ...
ਇਸ ਸਬੰਧੀ ਸਹਾਇਕ ਕਮਿਸ਼ਨਰ ਫੂਡ ਡਾ. ਜੀ. ਐੱਸ. ਪੰਨੂ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖਾਦ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਿਰੰਤਰ ਛਾਪੇਮਾਰੀ ਅਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਫੂਡ ਸੇਫਟੀ ਅਫਸਰ ਰੇਖਾ ਸ਼ਰਮਾ ਦੀ ਅਗਵਾਈ ਹੇਠ ਖੇਤਰ ’ਚ ਗੁੜ ਬਣਾਉਣ ਵਾਲੇ 5 ਵੇਲਣਿਆਂ ਦੀ ਚੈਕਿੰਗ ਕੀਤੀ ਗਈ, ਜਿਥੋਂ ਗੁੜ ਦੇ ਸੈਂਪਲ ਭਰੇ ਗਏ।
ਇਹ ਵੀ ਪੜ੍ਹੋ- ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
ਡਾ. ਪੰਨੂ ਨੇ ਦੱਸਿਆ ਕਿ ਭਰੇ ਗਏ ਸਾਰੇ ਸੈਂਪਲ ਜਾਂਚ ਲਈ ਲੈਬਾਰਟਰੀ ਵਿਖੇ ਭੇਜੇ ਗਏ ਹਨ ਅਤੇ ਲੈਬ ਰਿਪੋਰਟਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡੇਅਰੀ ਦੁਕਾਨਾਂ ਤੋਂ ਦੁੱਧ, ਪਨੀਰ ਆਦਿ ਦੇ ਵੀ ਸੈਂਪਲ ਲਏ ਗਏ ਹਨ, ਜਿਨ੍ਹਾਂ ਨੂੰ ਜਾਂਚ ਲਈ ਲੈਬ ’ਚ ਭੇਜਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਮਿਆਰੀ ਖਾਦ ਪਦਾਰਥ ਮੁਹੱਈਆ ਕਰਵਾਉਣਾ ਵਿਭਾਗ ਦੀ ਪਹਿਲੀ ਤਰਜੀਹ ਹੈ ਅਤੇ ਖਾਦ ਪਦਾਰਥਾਂ ਦੀ ਚੈਕਿੰਗ ਦਾ ਇਹ ਅਭਿਆਨ ਅੱਗੇ ਵੀ ਜਾਰੀ ਰਹੇਗਾ।
ਇਹ ਵੀ ਪੜ੍ਹੋ- ਠੰਡ ਨੇ ਤੋੜੇ ਰਿਕਾਰਡ: ਕੱਲ੍ਹ ਦਾ ਦਿਨ ਰਿਹਾ ਸਭ ਤੋਂ ਠੰਡਾ, ਅਗਲੇ 48 ਘੰਟਿਆਂ ਲਈ ‘ਰੈੱਡ ਅਲਰਟ’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
