ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ

Thursday, Mar 19, 2026 - 02:24 PM (IST)

ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ

ਤਰਨਤਾਰਨ(ਰਮਨ)- ਡਿਪਟੀ ਕਮਿਸ਼ਨਰ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨਤਾਰਨ ਦੀ ਸਾਂਝੀ ਟੀਮ ਨੇ ਡਾ. ਸੁਖਬੀਰ ਕੌਰ, ਜ਼ਿਲਾ ਸਿਹਤ ਅਧਿਕਾਰੀ ਦੀ ਅਗਵਾਈ ਵਿਚ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਕੀਤੇ ਫਾਸਟ ਫੂਡ ਸਾਮਾਨ ਵੇਚਣ ਵਿਚ ਲੱਗੇ ਲੋਕਾਂ ਦਾ ਨਿਰੀਖਣ ਕੀਤਾ। ਇਹ ਵਿਸ਼ੇਸ਼ ਜਾਂਚ ਮੁਹਿੰਮ ਐੱਫ.ਐੱਸ.ਓ ਅਸ਼ਵਨੀ ਕੁਮਾਰ, ਐੱਫ.ਐੱਸ.ਓ ਸਾਕਸ਼ੀ ਖੋਸਲਾ ਅਤੇ ਐੱਮ.ਸੀ ਦਫ਼ਤਰ ਤੋਂ ਮੋਹਿਤ ਧਵਨ ਦੁਆਰਾ ਚਲਾਈ ਗਈ।

ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...

ਟੀਮ ਨੇ ਚੱਬਲ, ਗੱਗੂਬੂਆ, ਸੁਰਸਿੰਘ ਅਤੇ ਭਿੱਖੀਵਿੰਡ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਐੱਫ.ਐੱਸ.ਐੱਸ.ਏ.ਆਈ ਦੁਆਰਾ ਐੱਫ.ਬੀ.ਓ ਲਈ ਪ੍ਰਦਾਨ ਕੀਤੀ ਗਈ ਸਹੀ ਚੈੱਕ ਸੂਚੀ ਅਨੁਸਾਰ ਸਫਾਈ ਬਾਰੇ ਐਫ.ਬੀ.ਓਜ਼ ਨੂੰ ਹਦਾਇਤਾਂ ਦਿੱਤੀਆਂ। ਇਸ ਦੌਰਾਨ ਮੋਮੋਜ਼, ਚਾਪ, ਸਪਰਿੰਗ ਰੋਲ ਅਤੇ ਸੌਸ ਦੇ 10 ਨਮੂਨੇ ਖਰੜ ਲੈਬ ਨੂੰ ਭੇਜਣ ਲਈ ਲਏ ਗਏ ਸਨ। ਸਾਰੇ ਫੂਡ ਕਾਰੋਬਾਰ ਸੰਚਾਲਕਾਂ ਖਾਸ ਕਰਕੇ ਸਟ੍ਰੀਟ ਫੂਡ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਤਿਆਰ ਭੋਜਨ ਪਦਾਰਥ ਵੇਚਣ ਵਾਲੇ ਵਿਕਰੇਤਾ ਕਾਰਟ/ਸਟਾਲ ਨੂੰ ਸਾਫ਼ ਰੱਖਣ, ਗੁਣਵੱਤਾ ਵਾਲੇ ਕੱਚੇ ਮਾਲ ਦੀ ਵਰਤੋਂ ਕਰਨ, ਮਨਜ਼ੂਰਸ਼ੁਦਾ ਭੋਜਨ ਰੰਗਾਂ ਦੀ ਵਰਤੋਂ ਕਰਨ, ਤਿਆਰ ਭੋਜਨ ਨੂੰ ਧੂੜ ਅਤੇ ਮੱਖੀਆਂ ਦੇ ਸੰਪਰਕ ਤੋਂ ਬਿਨਾਂ ਢੱਕ ਕੇ ਰੱਖਣ ਅਤੇ ਢੱਕੇ ਹੋਏ ਡੱਬਿਆਂ ਦੀ ਵਰਤੋਂ ਕਰਨ।

ਇਹ ਵੀ ਪੜ੍ਹੋ- ਪੰਜਾਬ: ਖੂਨੀ ਝਗੜੇ 'ਚ ਬਦਲੀ ਮਾਮੂਲੀ ਤਕਰਾਰ, ਕਿਰਚ ਮਾਰ ਕੇ ਨੌਜਵਾਨ ਦਾ ਕਤਲ

ਵਧਦੇ ਤਾਪਮਾਨ ਨੂੰ ਧਿਆਨ ਵਿਚ ਰੱਖਦੇ ਹੋਏ, ਜ਼ਿਲਾ ਸਿਹਤ ਅਧਿਕਾਰੀ ਨੇ ਸਾਰਿਆਂ ਨੂੰ ਹਦਾਇਤ ਕੀਤੀ ਕਿ ਉਹ ਭੋਜਨ ਪਦਾਰਥਾਂ ਨੂੰ ਉਸ ਮਾਤਰਾ ਵਿਚ ਤਿਆਰ ਕਰਨ ਜੋ ਤਾਜ਼ੀ ਪਰੋਸੀ/ਵੇਚਣ ਦੀ ਸੰਭਾਵਨਾ ਹੋਵੇ ਅਤੇ ਭੋਜਨ ਨੂੰ ਸੁਰੱਖਿਅਤ ਰੱਖਣ ਲਈ 5 ਡਿਗਰੀ ਤੋਂ ਘੱਟ ਜਾਂ 65 ਡਿਗਰੀ ਤੋਂ ਵੱਧ ਰੱਖਣ ਅਤੇ ਖਾਣਾ ਪਕਾਉਣ ਵਾਲੇ ਤੇਲ ਨੂੰ ਦੁਬਾਰਾ ਵਰਤਣ ਤੋਂ ਬਚਣ ਲਈ ਐੱਫ.ਬੀ.ਓਜ਼ ਨੂੰ ਐੱਫ.ਐੱਸ.ਐੱਸ.ਏ.ਆਈ ਰਜਿਸਟ੍ਰੇਸ਼ਨ/ਲਾਈਸੈਂਸ ਬਣਾਉਣ ਅਤੇ ਮਿਆਦ ਪੁੱਗਣ ਦੀ ਸੂਰਤ ਵਿਚ ਨਵੀਨੀਕਰਨ ਕਰਵਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 7 ਖ਼ਤਰਨਾਕ ਹਥਿਆਰਾਂ ਸਮੇਤ 6 ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰ ਦੇ ਸੰਪਰਕ ਸਨ ਤਸਕਰ

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜਾਰੀ ਰਹੇਗੀ ਅਤੇ ਆਮ ਲੋਕਾਂ ਨੂੰ ਸੁਰੱਖਿਅਤ, ਗੁਣਵੱਤਾ ਅਤੇ ਸ਼ੁੱਧ ਭੋਜਨ ਪਦਾਰਥਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਵਿਚ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਵਿੱਖ ਵਿਚ ਅਚਨਚੇਤ ਜਾਂਚ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News