ਜਬਰ-ਜ਼ਨਾਹ ਕਰਨ ਦੇ ਦੋਸ਼ 2 ਨਾਮਜ਼ਦ
Saturday, Mar 24, 2018 - 10:59 AM (IST)

ਤਰਨਤਾਰਨ (ਰਾਜੂ) : ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਜਬਰ-ਜ਼ਨਾਹ ਕਰਨ ਦੇ ਦੋਸ਼ ਹੇਠ ਦਿਓਰ-ਭਰਜਾਈ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪੀੜਤ ਲੜਕੀ ਰਾਣੋ (ਕਾਲਪਨਿਕ ਨਾਂ) ਨੇ ਦੱਸਿਆ ਕਿ ਉਹ ਘਰ 'ਚ ਇਕੱਲੀ ਸੀ ਕਿ ਉਸ ਦੇ ਗੁਆਂਢੀ ਬਲਜੀਤ ਸਿੰਘ ਦੀ ਭਰਜਾਈ ਕੁਲਵਿੰਦਰ ਕੌਰ ਵਾਸੀਅਨ ਬਾਕੀਪੁਰ ਬਹਾਨੇ ਨਾਲ ਉਸ ਨੂੰ ਆਪਣੇ ਘਰ ਲੈ ਗਈ ਅਤੇ ਧੱਕੇ ਨਾਲ ਦੋਸ਼ੀ ਬਲਜੀਤ ਸਿੰਘ ਦੇ ਹਵਾਲੇ ਕਰ ਦਿੱਤਾ। ਉਕਤ ਦੋਸ਼ੀ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਤੇ ਕਿਸੇ ਨਾਲ ਗੱਲ ਕਰਨ 'ਤੇ ਜਾਨੋਂ ਮਾਰ ਦੇਣ ਦੀ ਧਮਕੀ ਦਿੱਤੀ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।