ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨਾ ਘਿਨਾਉਣੀ ਹਰਕਤ : ਬੀਬੀ ਜਗੀਰ ਕੌਰ

Saturday, Apr 10, 2021 - 10:17 PM (IST)

ਅੰਮ੍ਰਿਤਸਰ,(ਦੀਪਕ)- ਫਿਰੋਜ਼ਪੁਰ ਵਿਖੇ ਆਰਮੀ ਦੀ ਭਰਤੀ ਦੌਰਾਨ ਫਿਜ਼ੀਕਲ ਟੈਸਟ ਸਮੇਂ ਆਰਮੀ ਅਫ਼ਸਰਾਂ ਵੱਲੋਂ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨਾ ਘਿਨਾਉਣੀ ਹਰਕਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕਕਾਰ ਰਹਿਤ ਦਾ ਅਹਿਮ ਹਿੱਸਾ ਹਨ ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)

ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ, ਜਿਸ ਦਾ ਸੰਵਿਧਾਨ ਹਰੇਕ ਨੂੰ ਆਪਣੇ ਆਪਣੇ ਧਰਮ ਅਨੁਸਾਰ ਰਹਿਣ ਦੀ ਇਜਾਜ਼ਤ ਦਿੰਦਾ ਹੈ। ਅਜਿਹੇ ਵਿਚ ਭਰਤੀ ਸਮੇਂ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਫ਼ੌਜ ਅੰਦਰ ਬਹੁਤ ਸਾਰੇ ਅੰਮ੍ਰਿਤਧਾਰੀ ਨੌਜਵਾਨ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸਿੱਖ ਨੌਜਵਾਨਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 3294 ਨਵੇਂ ਮਾਮਲੇ ਆਏ ਸਾਹਮਣੇ, 58 ਦੀ ਮੌਤ

ਬੀਬੀ ਜਗੀਰ ਕੌਰ ਨੇ ਕਿਹਾ ਕਿ ਜਦੋਂ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ, ਜਿਨ੍ਹਾਂ ਨੇ ਧਰਮਾਂ ਦੀ ਅਜ਼ਾਦੀ ਲਈ ਆਪਣੀ ਸ਼ਹਾਦਤ ਦਿੱਤੀ, ਉਸ ਸਮੇਂ ਭਰਤੀ ਦੌਰਾਨ ਫ਼ੌਜੀ ਅਫ਼ਸਰਾਂ ਵੱਲੋਂ ਸਿੱਖ ਨੌਜਵਾਨਾਂ ਦੇ ਕਕਾਰ ਉਤਾਰਨ ਅਤੇ ਜਿਨ੍ਹਾਂ ਨੌਜਵਾਨਾਂ ਨੇ ਕਕਾਰ ਉਤਾਰਨ ਤੋਂ ਮਨ੍ਹਾਂ ਕੀਤਾ ਉਨ੍ਹਾ ਨੂੰ ਭਰਤੀ ਤੋਂ ਬਾਹਰ ਕਰਨ ਨਾਲ ਪੂਰੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ।


Bharat Thapa

Content Editor

Related News