ਅੰਮ੍ਰਿਤਸਰ ਏਅਰਪੋਰਟ ’ਤੇ 37 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਜ਼ਬਤ
Thursday, Nov 20, 2025 - 02:47 PM (IST)
ਅੰਮ੍ਰਿਤਸਰ(ਨੀਰਜ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਡੀ. ਆਰ. ਆਈ. ਅਤੇ ਕਸਟਮ ਵਿਭਾਗ ਦੀ ਟੀਮ ਨੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵੱਖ-ਵੱਖ ਮਾਮਲਿਆਂ ’ਚ 37 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਹਨ। ਜਾਣਕਾਰੀ ਅਨੁਸਾਰ ਇਹ ਸਿਗਰਟਾਂ ਪਾਸ਼ ਇਲਾਕਿਆਂ ’ਚ ਸਪਲਾਈ ਕੀਤੀਆਂ ਜਾਣੀਆਂ ਸਨ। ਇਸ ਤੋਂ ਪਹਿਲਾਂ ਵੀ ਕਈ ਵਾਰ ਵਿਭਾਗ ਵੱਲੋਂ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ ਪਰ ਇਸਦੀ ਸਮੱਗਲਿੰਗ ਲਗਾਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੱਜ ਤੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
