ਸਾਬਕਾ ਅਕਾਲੀ ਸਰਪੰਚ ਨੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ

Monday, Aug 11, 2025 - 10:53 AM (IST)

ਸਾਬਕਾ ਅਕਾਲੀ ਸਰਪੰਚ ਨੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ

ਅੰਮ੍ਰਿਤਸਰ(ਛੀਨਾ)- ਫਿਰੋਤੀ ਨਾ ਦੇਣ ਕਾਰਨ ਮਾੜੇ ਅਨਸਰਾਂ ਦੇ ਹਮਲੇ ਦਾ ਸ਼ਿਕਾਰ ਹੋਏ ਸਾਬਕਾ ਅਕਾਲੀ ਸਰਪੰਚ ਕਮਲ ਬੰਗਾਲੀ ਨੇ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸ਼ਨ ਕੋਲੋਂ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਮੰਗ ਕੀਤੀ ਹੈ। ਅੱਜ ਸਾਬਕਾ ਸਰਪੰਚ ਕਮਲ ਬੰਗਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾੜੇ ਅਨਸਰਾਂ ਦੀ ਗੋਲੀ ਦਾ ਸ਼ਿਕਾਰ ਹੋਣ ਕਾਰਨ ਮੇਰਾ ਭਤੀਜਾ ਬਾਬੂ ਰਾਮ ਬੇਹੱਦ ਗੰਭੀਰ ਹਾਲਤ ਵਿਚ ਹਸਪਤਾਲ ਵਿਖੇ ਜੇਰੇ ਇਲਾਜ ਹੈ ਤੇ ਬਾਕੀ ਸਾਰਾ ਪਰਿਵਾਰ ਭਾਰੀ ਦਹਿਸ਼ਤ ਵਿਚ ਹੈ।

ਇਹ ਵੀ ਪੜ੍ਹੋ- ਹੜ੍ਹ ਦੇ ਖਤਰੇ 'ਚ ਪੰਜਾਬ, ਪੌਂਗ ਡੈਮ ਤੇ ਚੱਕੀ ਦਰਿਆ ਤੋਂ ਲਗਾਤਾਰ...

ਕਮਲ ਬੰਗਾਲੀ ਨੇ ਕਿਹਾ ਕਿ ਪੰਜਾਬ ’ਚ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਮਾੜੇ ਅਨਸਰਾਂ ਖਿਲਾਫ ਪੁਲਸ ਨੂੰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ਕਿਉਂਕਿ ਹੁਣ ਪਾਣੀ ਸਿਰ ਤੋਂ ਲੰਘ ਚੁੱਕਾ ਹੈ। ਕਮਲ ਬੰਗਾਲੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਡੀ.ਜੀ.ਪੀ.ਗੋਰਵ ਯਾਦਵ ਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਇਸ ਘਟਨਾ ਤੋਂ ਪਹਿਲਾਂ ਵੀ 2 ਵਾਰ ਉਨ੍ਹਾਂ ’ਤੇ ਮਾੜੇ ਅਨਸਰ ਹਮਲਾ ਕਰ ਚੁੱਕੇ ਹ,ਨ ਜਿਨ੍ਹਾਂ ਦੀ ਮੇਰੇ ਪਰਿਵਾਰ ’ਤੇ ਪੂਰੀ ਨਜ਼ਰ ਹੈ, ਜਿਹੜੇ ਕਿਸੇ ਵੇਲੇ ਵੀ ਸਾਨੂੰ ਜਾਨੀ ਮਾਲੀ ਨੁਕਸਾਨ ਪਹੁੰਚਾ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪੁੱਤ ਨੇ ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਦੀ ਭਾਲ ਕਰਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਮੇਰੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਾਬਕਾ ਅਕਾਲੀ ਸਰਪੰਚ ਕਮਲ ਬੰਗਾਲੀ ਦੇ ਘਰ ’ਤੇ ਮਾੜੇ ਅਨਸਰਾਂ ਵਲੋਂ ਸ਼ਰੇਆਮ ਗੋਲੀਆਂ ਚਲਾ ਕੇ ਹਮਲਾ ਕੀਤੇ ਜਾਣ ਨਾਲ ਇਲਾਕੇ ਦੇ ਲੋਕਾਂ ’ਚ ਭਾਰੀ ਰੋਸ ਹੈ, ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸ਼ਨ ਨੂੰ ਇਸ ਸਬੰਧੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ-ਪੰਜਾਬ ‘ਚ ਅਗਲੇ 5 ਦਿਨਾਂ ਦੀ ਪੜ੍ਹੋ Weather Update, ਜਾਣੋ ਕਿਸ ਤਰ੍ਹਾਂ ਦਾ ਹੋਵੇਗਾ ਮੌਸਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News