ਗੁਰਦਾਸਪੁਰ ''ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਸਾਬਕਾ ASI ਘਰ ’ਚ ਵੜ ਕੇ ਪਿਸਤੌਲ ਦੀ ਨੋਕ ’ਤੇ ਕੀਤੀ ਲੁੱਟ

06/16/2024 2:17:17 PM

ਗੁਰਦਾਸਪੁਰ (ਵਿਨੋਦ)-ਗੁਰਦਾਸਪੁਰ ’ਚ ਦਿਨ ਦਿਹਾੜੇ ਜੱਟਾ ਵਾਲੀ ਬੰਬੀ ਨੇੜੇ ਲੁਟੇਰਿਆਂ ਨੇ ਇਕ ਸਾਬਕਾ ਏ. ਐੱਸ. ਆਈ. ਦੇ ਘਰ ਅੰਦਰ ਵੜ ਕੇ ਪਿਸਤੌਲ ਦੀ ਨੋਕ ’ਤੇ ਗਹਿਣਿਆਂ ਦੀ ਲੁੱਟ ਕੀਤੀ ਹੈ। ਮੋਟਰਸਾਈਕਲ ਸਵਾਰ ਲੁਟੇਰੇ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਵੀ ਕੈਦ ਹੋ ਗਏ ਹਨ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ 'ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਸ ਦੇ ਸਾਬਕਾ ਏ. ਐੱਸ. ਆਈ. ਜਸਬੀਰ ਸਿੰਘ ਅਤੇ ਉਸਦੀ ਪਤਨੀ ਦਲਬੀਰ ਕੌਰ ਨੇ ਦੱਸਿਆ ਕਿ ਉਹ ਦੁਪਹਿਰ ਨੂੰ ਘਰ ’ਚ ਆਰਾਮ ਕਰ ਰਹੇ ਸੀ, ਇਸ ਸਮੇਂ ਘਰ ’ਚ ਉਨ੍ਹਾਂ ਦੀ ਗੁਆਂਢਣ ਰੀਟਾ ਵੀ ਮੌਜੂਦ ਸੀ। ਇਸ ਦੌਰਾਨ 2 ਨੌਜਵਾਨ, ਜਿਨ੍ਹਾਂ ਨੇ ਕੱਪੜੇ ਨਾਲ ਆਪਣੇ ਮੂੰਹ ਬੰਨ੍ਹੇ ਹੋਏ ਸਨ, ਘਰ ’ਚ ਦਾਖਲ ਹੋਏ ਅਤੇ ਆਉਂਦਿਆਂ ਹੀ ਉਨ੍ਹਾਂ ਨੂੰ ਧਮਕਾਉਣ ਲੱਗ ਪਏ ਅਤੇ ਇਕ ਨੌਜਵਾਨ ਨੇ ਪਿਸਤੌਲ ਅਤੇ ਦੂਜੇ ਨੇ ਕਿਰਚ ਕੱਢ ਕੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣੀ ਸ਼ੁਰੂ ਕਰ ਦਿੱਤੀ ਅਤੇ ਨਾਲ ਗਹਿਣਿਆਂ ਦੀ ਮੰਗ ਕੀਤੀ। ਉਨ੍ਹਾਂ ਨੇ ਪਿਸਤੌਲ ਤੋਂ ਡਰਦੇ ਹੋਏ ਆਪਣੇ ਗਹਿਣੇ ਉਤਾਰ ਕੇ ਉਨ੍ਹਾਂ ਨੂੰ ਦੇ ਦਿੱਤੇ।

ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ

ਇਸ ਦੌਰਾਨ ਜਦੋਂ ਸਾਬਕਾ ਏ. ਐੱਸ. ਆਈ. ਜਸਬੀਰ ਸਿੰਘ ਨੇ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਅਤੇ ਕੱਪੜੇ ਨਾਲ ਉਸ ਦੇ ਹੱਥ ਬੰਨ੍ਹ ਦਿੱਤੇ ਅਤੇ ਉਸ ਦੇ ਕੋਲੋਂ ਕੜਾ ਅਤੇ ਸੋਨੇ ਦੀ ਛਾਪ ਲੈ ਲਈ ਅਤੇ ਦਲਬੀਰ ਕੌਰ ਦੇ ਕੋਲੋਂ ਕੰਨਾਂ ਦੀਆਂ ਵਾਲੀਆਂ ਤੇ ਹੱਥਾਂ ਦੀਆਂ ਚੂੜੀਆਂ ਅਤੇ ਗੁਆਢਣ ਰੀਟਾ ਦੇ ਕੋਲੋਂ ਵੀ ਕੰਨਾਂ ਦੀਆਂ ਵਾਲੀਆਂ ਲੈ ਲਈਆਂ ਅਤੇ ਫਰਾਰ ਹੋ ਗਏ। ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਲੁਟੇਰੇ ਸੀ. ਸੀ. ਟੀ. ਵੀ.  ਕੈਮਰੇ ’ਚ ਵੀ ਕੈਦ ਹੋਏ ਹਨ। ਉਨ੍ਹਾਂ ਕਿਹਾ ਕਿ ਲੁਟੇਰੇ 6 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੁਟੇਰਿਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News