ਸਾਬਕਾ ਕਾਂਗਰਸੀ ਵਿਧਾਇਕ ਦੇ ਕ੍ਰੱਸ਼ਰ ’ਤੇ ਮਾਈਨਿੰਗ ਵਿਭਾਗ ਨੇ ਮਾਰਿਆ ਛਾਪਾ, ਕਬਜ਼ੇ ’ਚ ਲਏ ਵਾਹਨ

Thursday, Jun 09, 2022 - 02:45 PM (IST)

ਸਾਬਕਾ ਕਾਂਗਰਸੀ ਵਿਧਾਇਕ ਦੇ ਕ੍ਰੱਸ਼ਰ ’ਤੇ ਮਾਈਨਿੰਗ ਵਿਭਾਗ ਨੇ ਮਾਰਿਆ ਛਾਪਾ, ਕਬਜ਼ੇ ’ਚ ਲਏ ਵਾਹਨ

ਪਠਾਨਕੋਟ - ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਮਿਲਣ ’ਤੇ ਪਠਾਨਕੋਟ ਦੇ ਪਿੰਡ ਮਾਈੜਾ ਕਲਾਂ ਵਿੱਚ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਕ੍ਰੱਸ਼ਰ ’ਤੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਪੋਕਲੇਨ ਮਸ਼ੀਨ, ਟਰੈਕਟਰ-ਟਰਾਲੀ ਅਤੇ ਇਕ ਟਰੈਕਟਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਦੱਸ ਦੇਈਏ ਕਿ ਕ੍ਰਿਸ਼ਨਾ ਸਟੋਨ ਕ੍ਰੱਸ਼ਰ ਸਾਬਕਾ ਵਿਧਾਇਕ ਦੀ ਪਤਨੀ ਦੇ ਨਾਂ 'ਤੇ ਹੈ, ਜਿਥੇ ਗੈਰ-ਕਾਨੂੰਨੀ ਮਾਈਨਿੰਗ ਕਰਨ ਦੀ ਸ਼ਿਕਾਇਤ ਮਿਲੀ ਸੀ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ

ਇਸ ਮਾਮਲੇ ਨੂੰ ਲੈ ਕੇ ਤਾਰਾਗੜ੍ਹ ਦੀ ਪੁਲਸ ਨੇ ਕ੍ਰੱਸ਼ਰ ਅਤੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਵਰਕਰਾਂ ਨੇ ਨਾਜ਼ਾਇਜ਼ ਮਾਈਨਿੰਗ ਨੂੰ ਲੈ ਕੇ ਇਕ ਵੀਡੀਓ ਵਾਇਰਲ ਕੀਤੀ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਹਰਕਤ ਵਿੱਚ ਆ ਕੇ ਇਹ ਕਾਰਵਾਈ ਕੀਤੀ। ਇਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਜੋਗਿੰਦਰ ਦੇ ਖ਼ਿਲਾਫ਼ ਭੋਆ ਇਲਾਕੇ 'ਚ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਲੱਗ ਚੁੱਕੇ ਹਨ। ਇਸ ਸਬੰਧ ’ਚ ਵਿਰੋਧੀਆਂ ਵਲੋਂ ਕਈ ਵਾਰ ਪ੍ਰਦਰਸ਼ਨ ਵੀ ਕੀਤੇ ਜਾ ਚੁੱਕੇ ਹਨ। ਦੂਜੇ ਪਾਸੇ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸਾਬਕਾ ਕਾਂਗਰਸੀ ਵਿਧਾਇਕ ਦੇ ਕਰੱਸ਼ਰ 'ਤੇ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਸਿਆਸੀ ਹਲਕਿਆਂ 'ਚ ਚਰਚਾ ਸ਼ੁਰੂ ਹੋ ਗਈ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ : ਭੈਣ ਦੇ ਪ੍ਰੇਮ ਵਿਆਹ ਤੋਂ ਖਫ਼ਾ ਭਰਾ ਨੇ ਦੋਸਤਾਂ ਨਾਲ ਮਿਲ ਜੀਜੇ ਨੂੰ ਗੋਲੀਆਂ ਨਾਲ ਭੁੰਨਿਆ

ਮਾਈਨਿੰਗ ਅਧਿਕਾਰੀ ਨੇ ਦੱਸਿਆ ਕਿ ਲੋਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਕ੍ਰਿਸ਼ਨਾ ਸਟੋਨ ਕ੍ਰੱਸ਼ਰ ਵੱਲੋਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਛਾਪੇਮਾਰੀ ਕਰਕੇ ਇਸ ਮਾਮਲੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉੱਥੇ ਇੱਕ ਪੋਕਲੇਨ (ਜੇ.ਸੀ.ਬੀ.) ਮਾਈਨਿੰਗ ਵਿੱਚ ਲੱਗੀ ਹੋਈ ਸੀ। ਉਨ੍ਹਾਂ ਤੋਂ ਜਦੋਂ ਅਧਿਕਾਰੀਆਂ ਨੇ ਮਾਈਨਿੰਗ ਸਬੰਧੀ ਦਸਤਾਵੇਜ਼ ਮੰਗੇ ਤਾਂ ਸਾਰੇ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਦੀ ਮਦਦ ਨਾਲ ਇਕ ਪੋਕਲੇਨ, ਇਕ ਟਰਾਲੀ ਅਤੇ ਇਕ ਟਰੈਕਟਰ-ਟਰਾਲੀ ਨੂੰ ਜ਼ਬਤ ਕਰ ਲਿਆ ਗਿਆ। ਮਾਈਨਿੰਗ ਅਧਿਕਾਰੀ ਦੀ ਸ਼ਿਕਾਇਤ ’ਤੇ ਕ੍ਰਿਸ਼ਨਾ ਸਟੋਨ ਕ੍ਰੱਸ਼ਰ, ਟਰੈਕਟਰ-ਟਰਾਲੀ ਚਾਲਕ ਸੁਨੀਲ ਕੁਮਾਰ, ਕ੍ਰੱਸ਼ਰ ਦੇ ਮੁਲਾਜ਼ਮ ਪ੍ਰਕਾਸ਼ ਖ਼ਿਲਾਫ਼ ਥਾਣਾ ਤਾਰਾਗੜ੍ਹ ਵਿੱਚ ਨਾਜਾਇਜ਼ ਮਾਈਨਿੰਗ ਦਾ ਕੇਸ ਦਰਜ ਕਰ ਲਿਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ


author

rajwinder kaur

Content Editor

Related News