ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਮਨਜੀਤ ਸਿੰਘ ਤਰਨਤਾਰਨੀ ਨਹੀਂ ਰਹੇ

Thursday, May 11, 2023 - 12:24 AM (IST)

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਮਨਜੀਤ ਸਿੰਘ ਤਰਨਤਾਰਨੀ ਨਹੀਂ ਰਹੇ

ਅੰਮ੍ਰਿਤਸਰ (ਸਰਬਜੀਤ)-ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਰਹੇ ਮਨਜੀਤ ਸਿੰਘ ਤਰਨਤਾਰਨੀ 88 ਸਾਲ ਦੀ ਉਮਰ ਭੋਗ ਕੇ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਤਰਨਤਾਰਨੀ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਤਰਨਤਾਰਨ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਉਨ੍ਹਾਂ ਦੇ ਸਪੁੱਤਰ ਨਵਜੋਤ ਸਿੰਘ ਨੇ ਦਿੱਤੀ। ਤਰਨਤਾਰਨੀ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪਲੇਟਫਾਰਮ ਤੋਂ ਆਪਣਾ ਸਿਆਸੀ ਜੀਵਨ ਸ਼ੁਰੂ ਕਰ ਕੇ ਮਾਸਟਰ ਤਾਰਾ ਸਿੰਘ, ਸੰਤ ਫਤਿਹ ਸਿੰਘ, ਸੰਤ ਚੰਨਣ ਸਿੰਘ, ਸੰਤ ਹਰਚੰਦ ਸਿੰਘ ਲੌਂਗੋਵਾਲ, ਜਥੇਦਾਰ ਗੁਰਚਰਨ ਸਿੰਘ ਟੌਹੜਾ, ਪ੍ਰਕਾਸ਼ ਸਿੰਘ ਬਾਦਲ ਸਮੇਤ ਅਣਗਿਣਤ ਅਕਾਲੀ ਆਗੂਆਂ ਨਾਲ ਕੰਮ ਕੀਤਾ।

ਇਹ ਖ਼ਬਰ ਵੀ ਪੜ੍ਹੋ : CBSE 10ਵੀਂ-12ਵੀਂ ਦੇ ਨਤੀਜੇ ਸਬੰਧੀ ਵਾਇਰਲ ਹੋਇਆ ਫ਼ਰਜ਼ੀ ਨੋਟਿਸ, ਬੋਰਡ ਨੇ ਟਵੀਟ ਕਰ ਕੀਤਾ ਅਲਰਟ

ਅੱਜ ਇਸ ਦੁੱਖ ਦੀ ਘੜੀ ਵਿਚ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ, ਖੁਸ਼ਵਿੰਦਰ ਸਿੰਘ ਭਾਟੀਆ, ਚੀਫ ਖ਼ਾਲਸਾ ਦੀਵਾਨ ਦੇ ਜਸਜੀਤ ਸਿੰਘ ਬੰਟੀ, ਸੁਖਜਿੰਦਰ ਸਿੰਘ ਪ੍ਰਿੰਸ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਸਵਿੰਦਰ ਸਿੰਘ ਐਡਵੋਕੇਟ, ਕੁਲਜੀਤ ਸਿੰਘ, ਰਾਜਿੰਦਰ ਸਿੰਘ ਮਰਵਾਹਾ, ਰਮਣੀਕ ਸਿੰਘ ਫਰੀਡਮ, ਜਸਪਾਲ ਸਿੰਘ, ਆਰ. ਪੀ. ਸਿੰਘ ਮੈਨੀ, ਜਤਿੰਦਰਪਾਲ ਸਿੰਘ ਵੀ ਪਹੁੰਚੇ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਦਫ਼ਤਰਾਂ ਦਾ ਸਮਾਂ ਫਿਰ ਤੋਂ ਬਦਲਣ ’ਤੇ ਸਰਕਾਰ ਕਰ ਰਹੀ ਹੈ ਵਿਚਾਰ


author

Manoj

Content Editor

Related News