ਸਾਬਕਾ ਸਿਹਤ ਮੰਤਰੀ ਡਾ. ਬਲਦੇਵ ਰਾਜ ਚਾਵਲਾ ਦੇ ਦਿਹਾਂਤ ''ਤੇ ਸ਼੍ਰੀ ਵਿਜੇ ਚੋਪੜਾ ਨੇ ਪ੍ਰਗਟਾਇਆ ਦੁਖ

01/18/2024 11:07:07 AM

ਅੰਮ੍ਰਿਤਸਰ (ਕਮਲ)- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਡਾ. ਬਲਦੇਵ ਰਾਜ ਚਾਵਲਾ ਦਾ 86 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਡਾ. ਚਾਵਲਾ ਪੀਲੀਆ ਤੋਂ ਪੀੜਤ ਸਨ, ਉਹ ਪਿਛਲੇ 4 ਦਿਨਾਂ ਤੋਂ ਲੁਧਿਆਣਾ ਦੇ ਇਕ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਨੇ ਆਪਣੇ ਜਨਮ ਦਿਨ ਵਾਲੇ ਦਿਨ ਬੁੱਧਵਾਰ ਸਵੇਰੇ 4 ਵਜੇ ਆਖ਼ਰੀ ਸਾਹ ਲਿਆ। ਸ਼ਾਮ ਨੂੰ ਚਾਵਲਾ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਦੇ ਸ਼ਿਵਪੁਰੀ ਹਾਥੀ ਗੇਟ ਵਿਖੇ ਕੀਤਾ ਗਿਆ ਅਤੇ ਮੁੱਖ ਅੰਤਿਮ ਸਸਕਾਰ ਉਨ੍ਹਾਂ ਦੇ ਪੁੱਤਰਾਂ ਡਾ. ਰਾਮ ਚਾਵਲਾ ਅਤੇ ਡਾ. ਜੈਅੰਤ ਚਾਵਲਾ ਨੇ ਕੀਤਾ।

ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ

ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਵਲੋਂ ਸ਼ੋਕ ਸੰਦੇਸ਼ ਦਿੱਤਾ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੋਕ ਸੰਦੇਸ਼ ਦਿੱਤਾ। ਇਸ ਦੌਰਾਨ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਸਾਬਕਾ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਰਾਜੇਸ਼ ਹਨੀ, ਜ਼ਿਲਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਡਾ. ਸਲਿਲ ਕਪੂਰ ਤੇ ਸੰਜੀਵ ਕੁਮਾਰ, ਜ਼ਿਲਾ ਮੀਤ ਪ੍ਰਧਾਨ ਬਲਦੇਵ ਰਾਜ ਬੱਗਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਅਸ਼ਵਨੀ ਕੁਮਾਰ ਪੱਪੂ, ਰਾਜੀਵ ਡਿੰਪੀ, ਹੇਮਨ ਮਹਿਰਾ ਪਿੰਕੀ ਆਦਿ ਨੇ ਡਾ. ਬਲਦੇਵ ਰਾਜ ਚਾਵਲਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਡਾ. ਬਲਦੇਵ ਰਾਜ ਚਾਵਲਾ ਦੇ ਦਿਹਾਂਤ ਨਾਲ ਭਾਜਪਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਡਾ. ਬਲਦੇਵ ਰਾਜ ਚਾਵਲਾ ਸੰਘ ਸ਼ਾਖਾ ਦੇ ਸੱਚੇ ਵਲੰਟੀਅਰ ਸਨ, ਪ੍ਰਮਾਤਮਾ ਉਸ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।

ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ

‘ਪੰਜਾਬ ਕੇਸਰੀ’ ਗਰੁੱਪ ਦੇ ਮੁੱਖ ਸੰਪਾਦਕ ਵਿਜੇ ਕੁਮਾਰ ਚੋਪੜਾ, ਜੁਆਇੰਟ ਸੰਪਾਦਕ ਅਵਿਨਾਸ਼ ਚੋਪੜਾ ਅਤੇ ਅਮਿਤ ਚੋਪੜਾ ਨੇ ਵੀ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਡਾ. ਬਲਦੇਵ ਰਾਜ ਚਾਵਲਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਡਾ. ਬਲਦੇਵ ਰਾਜ ਚਾਵਲਾ ਸਾਡੇ ਪਰਿਵਾਰਕ ਮੈਂਬਰ ਸਨ, ਅਸੀਂ ਉਨ੍ਹਾਂ ਦੇ ਦਿਹਾਂਤ ’ਤੇ ਡੂੰਘੇ ਦੁੱਖ ਵਿਚ ਹਾਂ। ਉਨ੍ਹਾਂ ਕਿਹਾ ਕਿ ਡਾ. ਚਾਵਲਾ ਨੇ 12-13 ਸਾਲ ਲਗਾਤਾਰ ਪੰਜਾਬ ਵਿਚ ਅੱਤਵਾਦ ਵਿਰੁੱਧ ਲੜਾਈ ਲੜੀ ਅਤੇ ਸਮਾਜ ਦੀ ਭਲਾਈ ਲਈ ਸਭ ਤੋਂ ਅੱਗੇ ਆ ਕੇ ਕੰਮ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News