ਸਾਬਕਾ ਕਾਨੂੰਨ ਮੰਤਰੀ ਡਾ. ਅਸ਼ਵਨੀ ਕੁਮਾਰ ਦੇ ਪੁੱਤਰ ਅਸ਼ੀਸ਼ ਕੁਮਾਰ ਨੇ ਵੀ ਛੱਡੀ ਕਾਂਗਰਸ
Saturday, Mar 19, 2022 - 10:37 AM (IST)

ਗੁਰਦਾਸਪੁਰ (ਜੀਤ ਮਠਾਰੂ) - ਦੇਸ਼ ਦੇ ਸਾਬਕਾ ਕਾਨੂੰਨ ਮੰਤਰੀ ਡਾ. ਅਸ਼ਵਨੀ ਕੁਮਾਰ ਵੱਲੋਂ ਕਾਂਗਰਸ ਪਾਰਟੀ ਛੱਡਣ ਦੇ ਬਾਅਦ ਉਨ੍ਹਾਂ ਦੇ ਸਪੁੱਤਰ ਅਸ਼ੀਸ਼ ਕੁਮਾਰ ਨੇ ਵੀ ਪਾਰਟੀ ਛੱਡ ਦਿੱਤੀ ਹੈ। ਅਸ਼ੀਸ਼ ਕੁਮਾਰ ਅਖਿਲ ਭਾਰਤੀ ਪ੍ਰੋਫੈਸ਼ਨਲ ਕਾਂਗਰਸ ਦੇ ਸੀਨੀਅਰ ਆਗੂ ਸਨ, ਜਿਨ੍ਹਾਂ ਕੋਲ ਇਸ ਵਿੰਗ ਦੇ ਦਿੱਲੀ ਦੇ ਸਕੱਤਰ ਅਤੇ ਪੰਜਾਬ ਦੇ ਪ੍ਰਮੁੱਖ ਸਲਾਹਕਾਰ ਦਾ ਅਹੁਦਾ ਸੀ। ਉਨ੍ਹਾਂ ਨੇ ਇਸ ਵਿੰਗ ਦੇ ਚੇਅਰਮੈਨ ਡਾ. ਸ਼ਸ਼ੀ ਥਰੂਰ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)
ਅਸ਼ੀਸ਼ ਕੁਮਾਰ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਆਪਣੀ ਵਿਚਾਰਧਾਰਾ ਤੋਂ ਭਟਕ ਚੁੱਕੀ ਹੈ। ਇਸ ਪਾਰਟੀ ਨੂੰ ਨਾ ਤਾਂ ਵਰਕਰਾਂ ਦੀ ਚਿੰਤਾ ਹੈ ਅਤੇ ਨਾ ਹੀ ਸੀਨੀਅਰ ਆਗੂਆਂ ਦੀ ਸੁਣਵਾਈ ਹੋ ਰਹੀ ਹੈ। ਹਰੇਕ ਪਾਰਟੀ ਵਿਚ ਵਰਕਰ ਪਾਰਟੀ ਦੀ ਨੀਂਹ ਹੁੰਦੇ ਹਨ ਪਰ ਜੇਕਰ ਵਰਕਰ ਨੂੰ ਹੀ ਅਣਦੇਖਾ ਕੀਤਾ ਜਾਣ ਲੱਗ ਪਏ ਤਾਂ ਪਾਰਟੀ ਕਮਜ਼ੋਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਜਿਸ ਢੰਗ ਨਾਲ ਨਾਲ ਪੰਜਾਬ ਕਾਂਗਰਸ ਦੇ ਸਥਾਨਕ ਨੇਤਾਵਾਂ ਨੇ ਹੰਕਾਰ ਭਰੀ ਅਤੇ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕੀਤਾ ਹੈ, ਇਹ ਬਹੁਤ ਮੰਦਭਾਗਾ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਸੁੱਤੇ ਹੋਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ