ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਸਹਿ ਸਦਮਾ, ਮਾਤਾ ਕੁਸਮ ਕੌਰ ਦਾ ਹੋਇਆ ਦਿਹਾਂਤ
Thursday, Jan 29, 2026 - 03:11 PM (IST)
ਪੱਟੀ (ਸੰਦੀਪ)- ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਕੁਸਮ ਕੌਰ ਕੈਰੋਂ ਦਾ ਅੱਜ ਅਕਾਲ ਚਲਾਣਾ ਹੋ ਗਏ। ਮਾਤਾ ਕੁਸਮ ਕੌਰ ਕੈਰੋਂ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਮਾਤਾ ਜੀ ਦੇ ਦਿਹਾਂਤ ਦੀ ਖ਼ਬਰ ਮਿਲਦੇ ਹੀ ਪਰਿਵਾਰ, ਰਿਸ਼ਤੇਦਾਰਾਂ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਮਿਤੀ 7 ਫਰਵਰੀ 2026 ਨੂੰ ਉਨ੍ਹਾਂ ਦੇ ਨਿਵਾਸ ਸਥਾਨ ਚੰਡੀਗੜ੍ਹ ਵਿਖੇ ਹੋਵੇਗੀ।
