ਮੋਦੀ ਸਰਕਾਰ ਦੀ ਅਗਵਾਈ ’ਚ ਦੇਸ਼ ਲਗਾਤਾਰ ਤਰੱਕੀ ਦੀਆਂ ਰਾਹਾਂ ’ਤੇ: ਫਤਿਹਜੰਗ ਬਾਜਵਾ
Wednesday, Mar 11, 2026 - 05:34 PM (IST)
ਬਟਾਲਾ (ਬੇਰੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੀ ਦੇਖ-ਰੇਖ ਹੇਠ ਭਾਰਤ ਲਗਾਤਾਰ ਤਰੱਕੀ ਵੱਲ ਵਧ ਰਿਹਾ ਹੈ। ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਹਲਕਾ ਬਟਾਲਾ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਜਿੱਥੇ ਦੇਸ਼ ਨੂੰ ਵਿਕਾਸ ਦੇ ਰਾਹ ’ਤੇ ਲਿਆਂਦਾ ਜਾ ਰਿਹਾ ਹੈ, ਉੱਥੇ ਨਾਲ ਹੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਗ਼ਰੀਬ ਅਤੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਫ਼ਲ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਭਾਜਪਾ ਦੀਆਂ ਲੋਕ-ਪੱਖੀ ਨੀਤੀਆਂ ਤੋਂ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਵਿਰੁੱਧ ਝੂਠੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਜ਼ਿਆਦਾਤਰ ਸੂਬਿਆਂ ’ਚ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਹਨ ਅਤੇ ਉਹ ਸੂਬੇ ਲਗਾਤਾਰ ਵਿਕਾਸ ਕਰ ਰਹੇ ਹਨ। ਉੱਥੋਂ ਦੇ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ।
ਫਤਿਹਜੰਗ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ’ਚ ਤੇਜ਼ੀ ਨਾਲ ਮਜ਼ਬੂਤ ਹੋ ਰਹੀ ਹੈ ਅਤੇ ਲੋਕ ਵੱਡੀ ਗਿਣਤੀ ’ਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਮੁੜ ਤੋਂ ਤਰੱਕੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
