ਸਾਬਕਾ ਸੰਸਦੀ ਸਕੱਤਰ ਬੱਬੇਹਾਲੀ ਸਣੇ 9 ਹੋਰ ਬਾਇੱਜ਼ਤ ਬਰੀ, ਦਸੰਬਰ 2018 ’ਚ ਦਰਜ ਹੋਇਆ ਸੀ ਮਾਮਲਾ
Friday, Jan 12, 2024 - 08:36 PM (IST)
ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਪੁਲਸ ਵਲੋਂ 5 ਸਾਲ ਪਹਿਲਾਂ ਦਰਜ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਅੱਜ ਮਾਣਯੋਗ ਅਦਾਲਤ ਨੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਤੇ 9 ਹੋਰ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਦੀ ਪ੍ਰੇਮਿਕਾ ਦਿਵਿਆ ਹੱਤਿਆਕਾਂਡ ਦਾ ਮੁਲਜ਼ਮ ਬਲਰਾਜ ਪੱਛਮੀ ਬੰਗਾਲ ’ਚ ਗ੍ਰਿਫ਼ਤਾਰ
ਦੱਸਣਯੋਗ ਹੈ ਕਿ ਸਿਟੀ ਪੁਲਸ ਸਟੇਸ਼ਨ ਗੁਰਦਾਸਪੁਰ ’ਚ 18 ਦਸੰਬਰ, 2018 ਨੂੰ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਸਤੀਸ਼ ਕੁਮਾਰ ਡਿੰਪਲ, ਮਿਲਕ ਪਲਾਂਟ ਗੁਰਦਾਸਪੁਰ ਦੇ ਸਾਬਕਾ ਚੇਅਰਮੈਨ ਅਮਰਜੋਤ ਸਿੰਘ ਬੱਬੇਹਾਲੀ, ਹੀਰਾ ਸਿੰਘ, ਰੂਪ ਲਾਲ, ਰਜਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਦਲੀਪ ਚੰਦ, ਸੁਰੇਸ਼ ਕੁਮਾਰ ਤੇ ਥੁੜਾ ਰਾਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਯੂ-ਟਿਊਬਰ ਭੁਵਨ ਬਾਮ ਨੇ ਦਿੱਲੀ ’ਚ ਖਰੀਦਿਆ 11 ਕਰੋੜ ਦਾ ਬੰਗਲਾ
ਗੱਲਬਾਤ ਦੌਰਾਨ ਬੱਬੇਹਾਲੀ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ਉਨ੍ਹਾਂ ਖ਼ਿਲਾਫ਼ ਰਾਜਨੀਤਕ ਰੰਜਿਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ’ਚ ਉਹ ਸਾਫ ਬਰੀ ਹੋਏ ਹਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਸਾਰੇ ਦੋਸ਼ਾਂ ਤੋਂ ਨਿਰਦੋਸ਼ ਪਾਉਂਦਿਆਂ ਉਕਤ ਫੈਸਲਾ ਦਿੱਤਾ ਹੈ। ਬੱਬੇਹਾਲੀ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਨਿਆਂ ਪ੍ਰਣਾਲੀ ’ਤੇ ਭਰੋਸਾ ਜਤਾਇਆ ਹੈ ਅਤੇ ਸੱਚਾਈ ਅਤੇ ਬੇਗੁਨਾਹੀ ਦੀ ਸਦਾ ਹੀ ਜਿੱਤ ਹੁੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8