ਸਾਬਕਾ ਰਾਜ ਸਭਾ ਮੈਂਬਰ ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਸ਼ਵੇਤ ਮਲਿਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Tuesday, Jul 09, 2024 - 06:28 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਇਕ ਗੈਂਗਸਟਰ ਵੱਲੋਂ ਜਾਨੋਂ ਮਰਨ ਦੀਆਂ ਧਮਕੀਆਂ ਆ ਰਹੀਆਂ ਹਨ। ਜਿਸ ਨੇ ਫੋਨ ਕਾਲ ਰਾਹੀਂ ਸ਼ਵੇਤ ਮਲਿਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਉੱਥੇ ਹੀ ਸਾਬਕਾ ਰਾਜਸਭਾ ਮੈਂਬਰ ਨੇ ਕਿਹਾ ਕਿ ਇਸ ਦੀ ਸ਼ਿਕਾਇਤ ਮੈਂ ਪੁਲਸ ਅਧਿਕਾਰੀਆਂ ਨੂੰ ਵੀ ਦਿੱਤੀ ਹੈ ਪਰ ਪੁਲਸ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਮੁਕੰਮਲ ਨਹੀਂ ਕੀਤੀ ਗਈ । ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਨੇਤਾ ਸ਼ਵੇਤ ਮਲਿਕ ਨੇ ਕਿਹਾ ਕਿ ਪਿਛਲੇ ਕੁਝ ਦਿਨ ਪਹਿਲਾਂ ਮੈਨੂੰ ਇਕ ਗੌਰਵ ਨਾਂ ਦੇ ਵਿਅਕਤੀ ਵੱਲੋਂ ਫੋਨ ਕੀਤਾ ਗਿਆ ਜਿਸ ਵਿੱਚ ਉਸ ਨੇ ਕਿਹਾ ਕਿ ਮੈਂ ਤੁਹਾਡਾ ਸ਼ੁਭ ਚਿੰਤਕ ਬੋਲ ਰਿਹਾ ਹਾਂ ਤੇ ਤੁਹਾਨੂੰ ਇੱਕ ਰਣਜੀਤ ਸਿੰਘ ਨਾਂ ਦਾ ਵਿਅਕਤੀ ਜਾਨੋਂ ਮਾਰਨ ਦਿੰਦਿਆਂ ਜਾਂ ਧਮਕੀਆਂ ਦੇ ਰਿਹਾ ਹੈ।
ਸ਼ਵੇਤ ਮਲਿਕ ਨੇ ਕਿਹਾ ਮੈਨੂੰ ਆਡੀਓ ਭੇਜੀ ਜਿਸ ਵਿੱਚ ਉਹ ਵਿਅਕਤੀ ਆਪਣੇ ਆਪ ਨੂੰ ਰਣਜੀਤ ਸਿੰਘ ਕਹਿ ਰਿਹਾ ਸੀ ਤੇ ਜਾਨੋਂ ਮਾਰ ਦਵਾਂਗਾ ਧਮਕੀਆਂ ਦੇ ਰਿਹਾ ਸੀ । ਜਿਸ ਦੇ ਚਲਦੇ ਮੈਂ ਇਸਦੀ ਸ਼ਿਕਾਇਤ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਕੀਤੀ ਤੇ ਉਹਨਾਂ ਵੱਲੋਂ ਇਹ ਮਾਮਲਾ ਥਾਣਾ ਸਿਵਲ ਲਾਈਨ ਤੇ ਪੁਲਸ ਅਧਿਕਾਰੀ ਦੇ ਅਧੀਨ ਲਿਆਂਦਾ ਗਿਆ ਅਤੇ ਉਸ ਤੋਂ ਬਾਅਦ ਉਹਨਾਂ ਵੱਲੋਂ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਕਰਾਚੀ ਦੇ ਇਕ ਸਕੂਲ ਦੇ ਹੈੱਡਮਾਸਟਰ ਨੇ 10 ਸਾਲਾ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ
ਅੱਜ ਅੱਠ ਦਿਨ ਬੀਤ ਜਾਣ ਦੇ ਬਾਅਦ ਵੀ ਪੁਲਸ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਸ਼ਵੇਤ ਮਲਿਕ ਨੇ ਕਿਹਾ ਕਿ ਅਸੀਂ ਜਨਤਾ ਦੇ ਸੇਵਕ ਹਾਂ ਜਨਤਾ ਦੇ ਦੁਖ ਤਕਲੀਫ ਵਿੱਚ ਉਹਨਾਂ ਦੀ ਮਦਦ ਕਰਦੇ ਹਾਂ ਜੇਕਰ ਸਾਡੇ ਨਾਲ ਅਜਿਹਾ ਹੋ ਰਿਹਾ ਹੈ ਤੇ ਆਮ ਜਨਤਾ ਨਾਲ ਕੀ ਹਾਲ ਹੁੰਦਾ ਹੋਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਪਹਿਲਾਂ ਤੋਂ ਵੀ ਬੱਤਰ ਬਣੇ ਹੋਏ ਹਨ ਲਾਅ ਐਂਡ ਆਰਡਰ ਦੀ ਸਥਿਤੀ ਬਹੁਤ ਹੀ ਮਾੜੀ ਹੈ। ਅੱਜ ਦਿਨ ਕਤਲੋ ਗੈਰਤ ਹੋ ਰਹੇ ਹਨ, ਲੁੱਟਾਂ ਖੋਹਾਂ ਹੋ ਰਹੀਆਂ ਹਨ ਗੈਂਗਸਟਰਾਂ ਦੀਆਂ ਕਾਲਾਂ ਆ ਰਹੀਆਂ ਹਨ ਪਰ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਹ ਮੁੱਖ ਮੰਤਰੀ ਦਾ ਫਰਜ਼ ਬਣਦਾ ਹੈ ਕਿ ਇਹਨਾਂ ਕੰਮਾਂ ਵੱਲ ਧਿਆਨ ਦੇਣ ਪਰ ਮੁੱਖ ਮੰਤਰੀ ਕਿਸੇ ਹੋਰ ਕੰਮਾਂ ਵਿੱਚ ਰੁੱਝੇ ਹੋਏ ਹਨ। ਉਹਨਾਂ ਕਿਹਾ ਕਿ ਮੈਂ ਡਰਨ ਵਾਲਾ ਨਹੀਂ ਮੈਂ ਭਾਜਪਾ ਯੂਥ ਵਿੱਚ ਵੀ ਕਾਫੀ ਚਿਰ ਕੰਮ ਕੀਤਾ ਹੈ ਅਸੀਂ ਲੋਕਾਂ ਦੀ ਮਦਦ ਲਈ ਬਣੇ ਹਾਂ ਤੇ ਲੋਕਾਂ ਦੀ ਮਦਦ ਕਰਦੇ ਹਾਂ ਤੇ ਕਰਦੇ ਰਹਾਂਗੇ ਅਸੀਂ ਇਹਨਾਂ ਤੋਂ ਡਰਨ ਵਾਲੇ ਨਹੀਂ ਪਰ ਬਾਕੀ ਕੰਮ ਇਹ ਪੁਲਸ ਦਾ ਹੈ ਕਿ ਜਿਹੜੇ ਦੋਸ਼ੀ ਹਨ ਉਹਨਾਂ ਨੂੰ ਸਲਾਖਾਂ ਦੇ ਪਿੱਛੇ ਭੇਜਣਾ।
ਇਹ ਵੀ ਪੜ੍ਹੋ- ਆਸਟ੍ਰੇਲੀਆ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, 2 ਧੀਆਂ ਦਾ ਪਿਓ ਸੀ ਨੌਜਵਾਨ
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਸ਼ਵੇਤ ਵੱਲੋਂ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਅਤੇ ਇਹ ਸਾਰੇ ਮਾਮਲੇ 'ਚ ਗੱਲਬਾਤ ਕਰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਭਾਜਪਾ ਨੇਤਾ ਸ਼ਵੇਤ ਮਲਿਕ ਨੂੰ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਕੁਝ ਅਪਸ਼ਬਦ ਬੋਲੇ ਗਏ ਹਨ ਤੇ ਧਮਕੀ ਵੀ ਦਿੱਤੀ ਗਈ ਹੈ ਅਤੇ ਉਸ ਕਾਲ ਰਿਕਾਰਡਿੰਗ ਦੇ ਆਧਾਰ 'ਤੇ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਾਲ ਰਿਕਾਰਡਿੰਗ ਦੇ ਆਧਾਰ 'ਤੇ ਹੀ ਪੁਲਸ ਨੇ ਧਮਕੀ ਦੇਣ ਵਾਲੇ ਦੀ ਪਹਿਚਾਣ ਵੀ ਕਰ ਰਹੀ ।
ਇਹ ਵੀ ਪੜ੍ਹੋ- ਪੰਜਾਬ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ ਗੁਰਸਿੱਖ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8