SGPC ਦੇ ਸਾਬਕਾ ਮੈਂਬਰ ਪ੍ਰਿੰਸੀਪਲ ਭਗਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
Thursday, Jan 27, 2022 - 08:32 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਪ੍ਰਿੰਸੀਪਲ ਭਗਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪ੍ਰਿੰਸੀਪਲ ਭਗਵੰਤ ਸਿੰਘ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਦੇ ਪ੍ਰਧਾਨ ਵੀ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਿੰਸੀਪਲ ਭਗਵੰਤ ਸਿੰਘ ਦੇ ਚਲਾਣੇ ਨੂੰ ਵੱਡਾ ਪੰਥਕ ਘਾਟਾ ਕਰਾਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)
ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਭਗਵੰਤ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਰਹਿੰਦਿਆਂ ਜਿਥੇ ਧਰਮ ਪ੍ਰਚਾਰ ਸੇਵਾਵਾਂ ਨਿਭਾਈਆਂ, ਉਥੇ ਹੀ ਗੁਰਦੁਆਰਾ ਪ੍ਰਬੰਧਾਂ ਦੀ ਬੇਹਤਰੀ ਲਈ ਕਾਰਜ ਕੀਤੇ। ਉਨ੍ਹਾਂ ਪ੍ਰਿੰਸੀਪਲ ਭਗਵੰਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਪ੍ਰਿੰਸੀਪਲ ਭਗਵੰਤ ਸਿੰਘ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ