ਦਿਨ-ਦਿਹਾੜੇ ਲੁਟੇਰਿਆਂ ਨੇ ਵੱਡੀ ਵਾਰਤਾਦ ਨੂੰ ਦਿੱਤੀ ਅੰਜਾਮ, ਦਵਾਈ ਲੈਣ ਆਏ ਮਾਂ-ਪੁੱਤ ਪਾਸੋਂ ਖੋਹੀ ਫਾਰਚੂਨਰ ਗੱਡੀ
Saturday, Dec 02, 2023 - 11:52 AM (IST)
ਤਰਨਤਾਰਨ (ਰਮਨ)- ਦਵਾਈ ਲੈਣ ਆਏ ਮਾਂ-ਪੁੱਤ ਨੂੰ ਗਾਲਾਂ ਕੱਢਦੇ ਹੋਏ ਫਾਰਚੂਨਰ ਖੋਹ ਕੇ ਭੱਜੇ ਵਿਅਕਤੀਆਂ ਦਾ ਪਿੱਛਾ ਕਰਦੇ ਹੋਏ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਗੱਡੀ ਬਰਾਮਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਫਰਾਰ ਮੁਲਜ਼ਮਾਂ ਦੀ ਭਾਲ ਲਈ ਗ੍ਰਿਫ਼ਤਾਰੀ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਰੈਲੀ ਦੇ ਮੱਦਨੇਜ਼ਰ ਪੁਲਸ ਨੇ ਡਾਇਵਰਟ ਕੀਤੀ ਟ੍ਰੈਫ਼ਿਕ, ਲੋਕਾਂ ਲਈ ਬਦਲਵੇਂ ਰੂਟ ਜਾਰੀ
ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਪਿੰਡ ਸਭਰਾ ਆਪਣੀ ਮਾਤਾ ਰਾਜਵਿੰਦਰ ਕੌਰ ਸਮੇਤ ਫਾਰਚੂਨਰ ਗੱਡੀ ’ਚ ਸਵਾਰ ਹੋ ਤਰਨਤਾਰਨ ਵਿਖੇ ਦਵਾਈ ਲੈਣ ਆਏ ਸਨ। ਜਦੋਂ ਉਹ ਆਪਣੀ ਪਾਲਿਕਾ ਬਾਜ਼ਾਰ ਵਿਚ ਖੜ੍ਹੀ ਫਾਰਚੂਨਰ ਗੱਡੀ ਵਿਚ ਬੈਠਣ ਲੱਗੇ ਤਾਂ ਗੁਰਚੇਤ ਸਿੰਘ ਉਰਫ ਗੁਰੀ ਪੁੱਤਰ ਸਲਵਿੰਦਰ ਸਿੰਘ ਵਾਸੀ ਪਿੰਡ ਰੱਤਾ ਗੁੱਦਾ ਅਤੇ ਇਕ ਅਣਪਛਾਤੇ ਵਿਅਕਤੀ ਵਲੋਂ ਉਨ੍ਹਾਂ ਦੀ ਗੱਡੀ ਖੋਹ ਲਈ ਗਈ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਅਕਾਲੀ ਵਫਦ, ਕੀਤੀ ਸੀ.ਬੀ.ਆਈ. ਜਾਂਚ ਦੀ ਮੰਗ
ਉਨ੍ਹਾਂ ਦੱਸਿਆ ਕਿ ਮੁਲਜ਼ਮ ਜਾਂਦੇ ਸਮੇਂ ਰਣਜੀਤ ਸਿੰਘ ਅਤੇ ਉਸਦੀ ਮਾਤਾ ਰਾਜਵਿੰਦਰ ਕੌਰ ਨੂੰ ਗੰਦੀਆਂ ਗਾਲਾਂ ਅਤੇ ਅਪਸ਼ਬਦ ਬੋਲਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਬਾਜਵਾ ਨੇ ਦੱਸਿਆ ਕਿ ਇਸ ਖੋਹ ਹੋਣ ਸਬੰਧੀ ਮਿਲੀ ਸੂਚਨਾ ਤੋਂ ਤੁਰੰਤ ਬਾਅਦ ਉਨ੍ਹਾਂ ਵਲੋਂ ਪਿੱਛਾ ਕੀਤਾ ਗਿਆ। ਬਾਜਵਾ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਪਿੱਛਾ ਕਰਦਾ ਵੇਖ ਦੋਵੇਂ ਮੁਲਜ਼ਮ ਗੱਡੀ ਛੱਡ ਮੌਕੇ ਤੋਂ ਫ਼ਰਾਰ ਹੋ ਗਏ। ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਫਾਰਚੂਨਰ ਗੱਡੀ ਨੂੰ ਕਬਜ਼ੇ ’ਚ ਲੈਂਦੇ ਹੋਏ ਉਕਤ ਦੋਵਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਇਟਲੀ ਰਹਿੰਦੇ ਭਾਰਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਕ੍ਰਿਕਟ ਬੈਟ ਨਾਲ ਸਿਰ ਤੇ ਕੀਤੇ ਕਈ ਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8