ਪੁਲਸ ਵੱਲੋਂ 17 ਗ੍ਰਾਮ 280 ਮਿਲੀਗ੍ਰਾਮ ਹੈਰੋਇਨ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

Wednesday, May 06, 2026 - 03:59 PM (IST)

ਪੁਲਸ ਵੱਲੋਂ 17 ਗ੍ਰਾਮ 280 ਮਿਲੀਗ੍ਰਾਮ ਹੈਰੋਇਨ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਪੁਲਸ ਵੱਲੋਂ 17 ਗ੍ਰਾਮ 280 ਮਿਲੀਗ੍ਰਾਮ ਹੈਰੋਇਨ ਸਮੇਤ 4 ਦੋਸ਼ੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐੱਸ. ਐੱਸ. ਪੀ. ਆਦਿਤਿਆ ਨੇ ਦੱਸਿਆ ਕਿ ਥਾਣਾ ਸਿਟੀ ਪੁਲਸ ਗੁਰਦਾਸਪੁਰ ਵੱਲੋਂ ਦੋਸ਼ੀ ਗਗਨ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਗੀਤਾ ਭਵਨ ਰੋਡ ਗੁਰਦਾਸਪੁਰ ਅਤੇ ਦਿਨੇਸ਼ ਕੁਮਾਰ ਉਰਫ਼ ਜੋਨੀ ਵਾਸੀ ਮੁਹੱਲਾ ਇਸਲਾਮਾਬਾਦ ਗੁਰਦਾਸਪੁਰ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 280 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਦੋਵਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ

ਇਸ ਤਰ੍ਹਾਂ ਬਹਿਰਾਮਪੁਰ ਪੁਲਸ ਨੇ ਦੋਸ਼ੀ ਸਾਹਿਲ ਕੁਮਾਰ ਉਰਫ਼ ਸੰਨੀ ਪੁੱਤਰ ਕਸਤੂਰੀ ਲਾਲ ਵਾਸੀ ਗਾਂਧੀਆ ਪਨਿਆੜ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਜਦਕਿ ਥਾਣਾ ਸਦਰ ਪੁਲਸ ਗੁਰਦਾਸਪੁਰ ਵੱਲੋਂ ਦੋਸ਼ੀ ਅਨੀਕੇਤ ਪੁੱਤਰ ਮੰਗਤ ਰਾਮ ਵਾਸੀ ਸ਼ਹਿਜਾਦਾ ਨੰਗਲ ਗੁਰਦਾਸਪੁਰ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ’ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ ਛਾਲ, ਜਵਾਕਾਂ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News