ਹੈਰੋਇਨ, ਡਰੱਗ ਮਨੀ ਅਤੇ ਮੋਟਰਸਾਈਕਲ ਸਮੇਤ ਚਾਰ ਕਾਬੂ
06/01/2023 5:32:10 PM

ਤਰਨਤਾਰਨ (ਰਮਨ ਚਾਵਲਾ)- ਥਾਣਾ ਕੱਚਾ ਪੱਕਾ ਦੀ ਪੁਲਸ ਨੇ 105 ਗ੍ਰਾਮ ਹੈਰੋਇਨ, ਮੋਟਰ ਸਾਈਕਲ ਅਤੇ 4,50,000 ਡਰੱਗ ਮਨੀ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵਲੋਂ ਮੁਲਾਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅਮਰੀਕਾ 'ਚ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੀਤੀ ਟਿੱਪਣੀ 'ਤੇ SGPC ਦਾ ਤਿੱਖਾ ਪ੍ਰਤੀਕਰਮ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਚੌਹਾਨ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮਾਂ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਅਤੇ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਕਾਰਵਾਈ ਕੀਤੀ ਗਈ। ਕਾਰਵਾਈ ਕਰਦੇ ਹੋਏ ਥਾਣਾ ਕੱਚਾ ਪੱਕਾ ਦੀ ਪੁਲਸ ਨੇ ਗੁਰਪ੍ਰੀਤ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਕੁੱਲਾ ਨੂੰ 105 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਦੇ ਹੋਏ ਕੀਤੀ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਵਲੋਂ ਇਹ ਹੈਰਾਨੀ ਸਬੰਧੀ ਡੀਲ ਹਰਪਾਲ ਸਿੰਘ ਉਰਫ਼ ਬਾਲੋ ਪੁੱਤਰ ਸੰਤੋਖ ਸਿੰਘ ਵਾਸੀ ਮਨਿਆਲਾ ਜੈ ਸਿੰਘ ਰਾਹੀਂ ਕੁਲਵਿੰਦਰ ਸਿੰਘ ਉਰਫ਼ ਬਾਬਾ ਪੁੱਤਰ ਅਵਤਾਰ ਸਿੰਘ ਵਾਸੀ ਸ਼ੇਰਪੁਰ ਜਗਰਾਓਂ ਨਾਲ ਹੋਈ ਸੀ, ਜਿਸ ਦੇ ਨਾਲ ਬਲਜਿੰਦਰ ਸਿੰਘ ਉਰਫ ਨਿੱਕਾ ਪੁੱਤਰ ਦਲੀਪ ਸਿੰਘ ਜਲਾਲਾਬਾਦ ਜ਼ਿਲ੍ਹਾ ਮੋਗਾ ਵੀ ਮੌਜੂਦ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਸਾਰੇ ਕਾਲਜ 3 ਦਿਨ ਰਹਿਣਗੇ ‘ਤਾਲਾਬੰਦ’, ਸਾਂਝੀ ਐਕਸ਼ਨ ਕਮੇਟੀ ਨੇ ਦਿੱਤੀ ਇਹ ਚਿਤਾਵਨੀ
ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਉਕਤ ਹਰਪਾਲ ਸਿੰਘ ਦੀ ਤਲਾਸ਼ੀ ਲੈਣ ਉਪਰੰਤ ਉਸ ਪਾਸੋਂ 4,50,000 ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।