ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
Wednesday, Apr 29, 2026 - 05:23 PM (IST)
ਤਰਨਤਾਰਨ (ਰਾਜੂ)- ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਸਕਾਰਪੀਓ ਗੱਡੀ ਸਵਾਰ ਤਿੰਨ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ 259 ਗ੍ਰਾਮ ਹੈਰੋਇਨ ਅਤੇ 5 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ, ਗੁਰਬੀਰ ਸਿੰਘ ਵਾਸੀਆਨ ਸਰਾਏ ਅਮਾਨਤ ਖਾਂ ਅਤੇ ਸ਼ਮਸ਼ੇਰ ਸਿੰਘ ਉਰਫ਼ ਗੋਰਾ ਵਾਸੀ ਸ਼ਹੋਰਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ ਸਾਹਮਣੇ
ਇਸੇ ਤਰ੍ਹਾਂ ਥਾਣਾ ਵੈਰੋਵਾਲ ਦੀ ਪੁਲਸ ਨੇ ਨਾਗੋਕੇ ਘਰਾਟ ਤੋਂ ਗਸ਼ਤ ਦੌਰਾਨ ਜਸ਼ਦੀਪ ਸਿੰਘ ਵਾਸੀ ਨਾਗੋਕੇ ਨੂੰ 4.5 ਗ੍ਰਾਮ ਹੈਰੋਇਨ, 510 ਰੁਪਏ ਭਾਰਤੀ ਕਰੰਸੀ ਅਤੇ ਇਕ ਇਲੈਕਟ੍ਰੋਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਵਿਰੁੱਧ ਸਬੰਧਤ ਥਾਣਿਆਂ ’ਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
