ਵਿਦੇਸ਼ ਭੇਜਣ ਦੇ ਨਾਮ ''ਤੇ ਮਾਰੀ 5 ਲੱਖ ਦੀ ਠੱਗੀ, ਮਾਮਲਾ ਦਰਜ

09/23/2019 8:52:54 PM

ਤਰਨਤਾਰਨ,(ਬਲਵਿੰਦਰ ਕੌਰ): ਜ਼ਿਲਾ ਤਰਨਤਾਰਨ ਦੇ ਪਿੰਡ ਸ਼ੇਰੋਂ ਨਿਵਾਸੀ ਨੌਜਵਾਨ ਨਾਲ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 5 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਪੁਲਸ ਨੇ ਜਾਂਚ ਤੋਂ ਬਾਅਦ ਇਕ ਵਿਅਕਤੀ ਖਿਲਾਫ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਗੁਰਜੰਟ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਸ਼ੇਰੋਂ ਨੇ ਦੱਸਿਆ ਕਿ ਉਹ ਮੁੱਢਲੀ ਪੜ੍ਹਾਈ ਤੋਂ ਬਾਅਦ ਵਿਦੇਸ਼ ਜਾਣਾ ਚਾਹੁੰਦਾ ਸੀ, ਜਿਸ ਸਬੰਧੀ ਉਸ ਦੀ ਮੁਲਾਕਾਤ ਸੁਖਦੇਵ ਸਿੰਘ ਨਾਮਕ ਟ੍ਰੈਵਲ ਏਜੰਟ ਨਾਲ ਹੋਈ। ਜਿਸ ਨੇ ਉਸ ਨੂੰ ਇੰਗਲੈਂਡ ਭੇਜਣ ਦੇ ਸੁਪਨੇ ਵਿਖਾ ਕੇ ਆਪਣੇ ਜਾਲ 'ਚ ਫਸਾ ਲਿਆ ਤੇ ਉਸ ਨਾਲ 12 ਲੱਖ ਰੁਪਏ 'ਚ ਗੱਲ ਤੈਅ ਹੋ ਗਈ। ਜਿਸ ਤੋਂ ਬਾਅਦ ਉਕਤ ਵਿਅਕਤੀ ਨੇ ਵੱਖ-ਵੱਖ ਬੈਂਕ ਖਾਤਿਆਂ 'ਚ ਪੈਸੇ ਮੰਗਵਾਏ ਤੇ ਕੁੱਲ 5 ਲੱਖ ਰੁਪਏ ਵਸੂਲ ਕਰ ਲਏ ਪਰ 1 ਸਾਲ ਬੀਤ ਜਾਣ ਦੇ ਬਾਅਦ ਵੀ ਉਸ ਨੂੰ ਵਿਦੇਸ਼ ਨਹੀਂ ਭੇਜਿਆ ਤੇ ਟਾਲ ਮਟੋਲ ਕਰਨ ਲੱਗ ਪਿਆ। ਜਦ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਕਤ ਵਿਅਕਤੀ ਪੈਸੇ ਦੇਣ ਤੋਂ ਵੀ ਮੁੱਕਰ ਗਿਆ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਐੱਸ. ਪੀ. (ਆਈ) ਸਾਹਿਬ ਵੱਲੋਂ ਕਰਨ ਉਪਰੰਤ
ਸੁਖਦੇਵ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਤਰਨਤਾਰਨ ਦੇ ਖਿਲਾਫ ਮੁਕੱਦਮਾ ਨੰਬਰ 148 ਧਾਰਾ 420 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News