ਆਸਟ੍ਰੇਲੀਆ ਭੇਜਣ ਦੇ ਨਾਂ ’ਤੇ 13.28 ਲੱਖ ਦੀ ਠੱਗੀ, 4 ਨਾਮਜ਼ਦ
Friday, Jan 30, 2026 - 02:13 PM (IST)
ਗੁਰਦਾਸਪੁਰ (ਹਰਮਨ)- ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਨੇ ਇਕ ਲੜਕੀ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 13,28,220 ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- 1 ਤੇ 2 ਫਰਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਿਤਿਕਾ ਪੁੱਤਰੀ ਨਰਿੰਦਰ ਮਸੀਹ ਵਾਸੀ ਗੁਰਦਾਸਪੁਰ ਨੇ ਰਣਜੀਤ ਸਿੰਘ, ਹਰਨੂਰ ਕੰਬੋਜ, ਜਸਪ੍ਰੀਤ ਕੌਰ ਅਤੇ ਕਰਨਜੋਤ ਪਟਿਆਲਾ ਵਿਖੇ ਇਮੀਗ੍ਰੇਸ਼ਨ ਦਾ ਦਫ਼ਤਰ ਚਲਾਉਂਦੇ ਹਨ, ਨੇ ਉਸ ਨੂੰ ਆਸਟ੍ਰੇਲੀਆ ਭੇਜਣ ਦਾ ਭਰੋਸਾ ਦਿੱਤਾ ਸੀ। ਇਸ ਦੇ ਬਦਲੇ ਮੁਲਜ਼ਮਾਂ ਨੇ ਉਸ ਕੋਲੋਂ ਕੁੱਲ 13 ਲੱਖ 28 ਹਜ਼ਾਰ 220 ਰੁਪਏ ਦੀ ਰਕਮ ਹਾਸਲ ਕਰ ਲਈ। ਪੈਸੇ ਲੈਣ ਦੇ ਬਾਵਜੂਦ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ ਗਈ। ਪੁਲਸ ਨੇ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖੂਨੀ ਵਾਰਦਾਤ, ਕਿਰਾਏਦਾਰਾਂ ਨੇ ਬਜ਼ੁਰਗ ਔਰਤ ਦਾ ਕਰ'ਤਾ ਕਤਲ!
