ਕੈਨੇਡਾ ਭੇਜਣ ਦੇ ਨਾਂ ’ਤੇ 15.30 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਮਾਮਲਾ ਦਰਜ
Monday, Feb 16, 2026 - 04:11 PM (IST)
ਬਟਾਲਾ (ਸਾਹਿਲ, ਯੋਗੀ)- ਕੈਨੇਡਾ ਭੇਜਣ ਦੇ ਨਾਂ ’ਤੇ 15 ਲੱਖ 30 ਹਜ਼ਾਰ ਰੁਪਏ ਠੱਗਣ ਦੇ ਕਥਿਤ ਦੋਸ਼ ਹੇਠ ਥਾਣਾ ਸਿਟੀ ਦੀ ਪੁਲਸ ਵੱਲੋਂ 2 ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਅਫ਼ਸਰ ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਦਰਖਾਸਤ ’ਚ ਦਵਿੰਦਰ ਸਿੰਘ ਪੁੱਤਰ ਸਵ. ਬਲਵੰਤ ਸਿੰਘ, ਵਾਸੀ ਮੁਹੱਲਾ ਸਿੰਬਲ ਬਟਾਲਾ ਨੇ ਦੱਸਿਆ ਕਿ ਉਸ ਦੇ ਲੜਕੇ ਗੁਰਕੀਰਤ ਸਿੰਘ ਨੂੰ ਕੈਨੇਡਾ ਸਟੱਡੀ ਵੀਜ਼ਾ ’ਤੇ ਭੇਜਣ ਦੇ ਨਾਂ ’ਤੇ ਸਹਿਜ ਪਵਾਰ ਵਾਸੀ ਬਟਾਲਾ ਅਤੇ ਮਲਕਿੰਦਰ ਸਿੰਘ ਵਾਸੀ ਗਾਦੜ੍ਹੀਆਂ ਨੇ ਉਸ ਨਾਲ 15 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ ਹੋਣਗੇ ਪੇਪਰ
ਇਸ ਦਰਖਾਸਤ ਦੀ ਜਾਂਚ ਡੀ. ਐੱਸ. ਪੀ. ਸਿਟੀ ਬਟਾਲਾ ਵੱਲੋਂ ਕੀਤੇ ਜਾਣ ਤੋਂ ਬਾਅਦ ਐੱਸ. ਐੱਸ. ਪੀ. ਬਟਾਲਾ ਦੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ’ਚ ਧਾਰਾ 420, 120-ਬੀ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਇੰਟੈਲੀਜੈਂਸ ਦਾ ਅਫ਼ਸਰ ਨਸ਼ਾ ਸਮੱਗਲਿੰਗ ’ਚ ਨਾਮਜ਼ਦ, ਗ੍ਰਿਫ਼ਤਾਰੀ ਲਈ ANTF ਵੱਲੋਂ ਛਾਪੇਮਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
