ਸਟੱਡੀ ਵੀਜ਼ਾ ਤੇ ਕੈਨੇਡਾ ਭੇਜਣ ਦੇ ਨਾਂ 'ਤੇ ਮਾਰੀ 21 ਲੱਖ ਰੁਪਏ ਦੀ ਠੱਗੀ
Sunday, Sep 22, 2024 - 05:15 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਇਕ ਨੌਜਵਾਨ ਨੂੰ ਸਟੱਡੀ ਵੀਜੇ ਤੇ ਕੈਨੇਡਾ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਖਿਲਾਫ ਪੁਲਸ ਵੱਲੋਂ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਦੀਨਾਨਗਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਿਮਰਨਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਸਤੀ ਵਿਕਾਸ ਨਗਰ ਪਨਿਆੜ ਨੇ ਦੱਸਿਆ ਕਿ ਮੈਨੂੰ ਕੈਨੇਡਾ ਸਟੱਡੀ ਵੀਜ਼ੇ 'ਤੇ ਭੇਜਣ ਦੇ ਨਾਂ 'ਤੇ 21 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਜਵਾਈ ਦਾ ਖੌਫ਼ਨਾਕ ਕਾਰਾ, ਸਹੁਰੇ ਪਰਿਵਾਰ ਘਰ ਆ ਕੇ ਕਰ ਗਿਆ ਵੱਡਾ ਕਾਂਡ
ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਪੜਤਾਲ ਕਰਨ ਉਪਰੰਤ ਮੁਦਾਈ ਦੇ ਬਿਆਨਾਂ ਦੇ ਅਧਾਰ 'ਤੇ ਮਨਵੀਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਥਾਣਾ ਡਵੀਜਨ ਨੰਬਰ 08 ਜਲੰਧਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਨਵ-ਵਿਆਹੁਤਾ ਦੀ ਮੌਤ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8