ਆਸਟ੍ਰੇਲੀਆ ਦਾ ਨਕਲੀ ਵੀਜ਼ਾ ਦੇ ਕੇ 9 ਲੱਖ 40 ਹਜ਼ਾਰ ਦੀ ਠੱਗੀ ਮਾਰੀ

Tuesday, Jul 02, 2024 - 05:19 PM (IST)

ਆਸਟ੍ਰੇਲੀਆ ਦਾ ਨਕਲੀ ਵੀਜ਼ਾ ਦੇ ਕੇ 9 ਲੱਖ 40 ਹਜ਼ਾਰ ਦੀ ਠੱਗੀ ਮਾਰੀ

ਤਰਨਤਾਰਨ(ਰਮਨ)- ਥਾਣਾ ਸਰਹਾਲੀ ਪੁਲਸ ਨੇ ਇਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ 40 ਹਜ਼ਾਰ ਰੁਪਏ ਲੈ ਜ਼ਾਲੀ ਵੀਜ਼ਾ ਦੇ ਕੇ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ। ਅਮਰੀਕ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਸਰਹਾਲੀ ਕਲਾਂ ਨੇ ਪੁਲਸ ਨੂੰ ਦਰਜ ਸ਼ਿਕਾਇਤ ’ਚ ਦੱਸਿਆ ਕਿ ਵਿਪਨ ਕੌਸ਼ਲ ਪੁੱਤਰ ਜਗਦੀਸ਼ ਸਿੰਘ ਵਾਸੀ ਬਲਾਚੌਰ ਨੇ ਉਸਦੇ ਮੁੰਡੇ ਦੀਪਕ ਸਿੰਘ ਨੂੰ ਆਸਟ੍ਰੇਲੀਆ ਭੇਜਣ ਦੇ ਸਬੰਧ ’ਚ ਕੁਲ 9 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਦੇ ਹੋਏ ਉਸਦੇ ਮੁੰਡੇ ਨੂੰ ਜ਼ਾਲੀ ਵੀਜ਼ਾ ਅਤੇ ਹਵਾਈ ਜਹਾਜ਼ ਦੀ ਟਿਕਟ ਦੇ ਕੇ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ- ਲੋਕ ਸਭਾ 'ਚ ਅੰਮ੍ਰਿਤਪਾਲ ਦੇ ਹੱਕ 'ਚ ਬੋਲੇ ਹਰਸਿਮਰਤ ਬਾਦਲ, ਆਖੀਆਂ ਵੱਡੀਆਂ ਗੱਲਾਂ

ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਗੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼, 5 ਕਿੱਲੋ ਹੈਰੋਇਨ ਸਣੇ ਤਿੰਨ ਤਸਕਰ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News