ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ 14 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

Thursday, Jul 15, 2021 - 01:28 PM (IST)

ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ 14 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਸਰਬਜੀਤ) : ਪੁਰਾਣਾ ਸ਼ਾਲਾ ਪੁਲਸ ਨੇ ਵਿਦੇਸ਼ ਕੈਨੇਡਾ ਭੇਜਣ ਦੇ ਨਾਮ ’ਤੇ 14 ਲੱਖ 92 ਹਜ਼ਾਰ 200 ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਪਰ ਦੋਸ਼ੀ ਅਜੇ ਫਰਾਰ ਹਨ। ਇਸ ਸਬੰਧੀ ਡੀ. ਐੱਸ. ਪੀ. ਮਹੇਸ਼ ਕੁਮਾਰ ਦੀਨਾਨਗਰ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਬਹਾਦਰ ਦੇ ਲੜਕੇ ਹਰਦੀਪ ਸਿੰਘ ਅਤੇ ਹੋਰ  ਵਿਅਕਤੀਆਂ ਮਨਜੀਤ ਸਿੰਘ ਪੁੱਤਰ ਤਰਸੇਮ ਸਿੰਘ, ਮਲਕੀਤ ਸਿੰਘ ਪੁੱਤਰ ਰਤਨ ਸਿੰਘ , ਰਾਜਵਿੰਦਰ ਸਿੰਘ ਪੁੱਤਰ ਅੱਤਰ ਸਿੰਘ ਵਾਸੀ ਬਹਾਦਰ ਨੂੰ ਵਿਦੇਸ਼ ਕੈਨੇਡਾ ਭੇਜਣ ਦੇ ਨਾਂ ’ਤੇ ਦੋਸ਼ੀ ਜਸਵੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਉਸ ਦੀ ਪਤਨੀ ਪਰਵਿੰਦਰ ਕੌਰ ਵਾਸੀ ਨੇੜੇ ਕਲੇਰ ਪੈਲੇਸ ਉਪਰਲੀ ਲਮੀਨੀ ਪਠਾਨਕੋਟ ਨੇ 14,92,200 ਰੁਪਏ ਦੀ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ :  ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਨੂੰ ਅਪੀਲ, ਵੈਕਸੀਨ ਦੀ ਸਪਲਾਈ ’ਚ ਆਵੇ ਤੇਜ਼ੀ

ਜਿਸ ’ਤੇ ਦੋਵਾਂ ਪਤੀ-ਪਤਨੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : 2017 ਦੀਆਂ ਚੋਣਾਂ ’ਚ ਮੋਦੀ ਦੇ ਹੁਕਮਾਂ ’ਤੇ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਨੇ ਕਾਂਗਰਸ ਨੂੰ ਪਾਈਆਂ ਸਨ ਵੋਟਾਂ : ਰਾਘਵ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News